ਖੇਤਰੀ ਪ੍ਰ੍ਰਤੀਨਿਧ
ਪਟਿਆਲਾ, 21 ਨਵੰਬਰ
ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿੱਚ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ ਅਤੇ ਯੂ.ਪੀ.ਐੱਸ.ਸੀ. ਦੇ ਇਮਤਿਹਾਨਾਂ ਦੀ ਤਿਆਰੀ ਲਈ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਆਈ.ਏ.ਐਸ./ਪੀ.ਸੀ.ਐੱਸ. (ਪ੍ਰੀ)-ਰੈਗੂਲਰ (ਸੋਮਵਾਰ ਤੋਂ ਸ਼ੁੱਕਰਵਾਰ), ਵੀਕਐਂਡ ਕੋਰਸ ਅਤੇ ਯੂ.ਜੀ.ਸੀ./ਨੈੱਟ ਦੀਆਂ ਕੋਚਿੰਗ ਕਲਾਸਾਂ ਸ਼ਾਮਲ ਹਨ। ਵਿਭਾਗ ਦੇ ਡਾਇਰੈਕਟਰ ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ, ਜੋ ਆਪਣੀ ਸਖ਼ਤ ਮਿਹਨਤ ਨਾਲ ਜਿ਼ੰਦਗੀ ਵਿੱਚ ਕੁਝ ਹਾਸਿਲ ਕਰਨਾ ਚਾਹੁੰਦੇ ਹਨ।