ਪਟਿਆਲਾ: ਸਫ਼ਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਦੇ ਬੈਨਰ ਹੇਠਾਂ ਵਿਸ਼ੇਸ਼ ਸਫਾਈ ਅਭਿਆਨ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਸਮੂਹ ਮਿਉਂਸਿਪਲ ਕਮਿਸ਼ਨਰਾਂ, ਏਡੀਸੀ ਅਰਬਨ ਡਿਵੈਲਪਮੈਂਟ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫਸਰਾਂ ਨੂੰ ਇਸ ਸਬੰਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। -ਖੇਤਰੀ ਪ੍ਰਤੀਨਿਧ