ਖੇਤਰੀ ਪ੍ਰਤੀਨਿਧ
ਪਟਿਆਲਾ, 26 ਸਤੰਬਰ
ਜ਼ਿਲ੍ਹੇ ਵਿੱਚੋਂ ਇੱੱਕ ਦਿਨ ਪਹਿਲਾਂ ਟੈਸਟ ਕਰਨ ਲਈ ਲਏ ਗਏ 102 ਸੈਂਪਲਾਂ ਦੀਆਂ ਅੱਜ ਆਈਆਂ ਰਿਪੋਰਟਾਂ ਦੌਰਾਨ 4 ਵਿਅਕਤੀ ਕੋਵਿਡ ਪਾਜ਼ੇਟਿਵ ਪਾਏ ਗਏ । ਇਨ੍ਹਾਂ ਵਿੱਚੋਂ 3 ਪਟਿਆਲਾ ਸ਼ਹਿਰ ਅਤੇ 1 ਭਾਦਸੋਂ ਨਾਲ ਸਬੰਧਤ ਹੈ। ਇਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਕੇਸਾਂ ਦੀ ਗਿਣਤੀ 64,194 ਹੋ ਗਈ ਹੈ। ਜਿਨ੍ਹਾਂ ਵਿੱਚੋਂ 14 ਅਜੇ ਵੀ ਐਕਟਿਵ ਕੇਸ ਹਨ। ਇਹ ਜਾਣਕਾਰੀ ਦਿੰਦਿਆਂ, ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਕਰੋਨਾ ਕਾਰਨ ਹੁਣ ਤੱਕ ਜ਼ਿਲ੍ਹੇ ’ਚ ਕਈ ਜਾਨਾਂ ਵੀ ਜਾ ਚੁੱਕੀਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਭਾਵੇਂ ਕਿ ਕਰੋਨਾ ਦਾ ਪ੍ਰਕੋਪ ਘਟਿਆ ਹੈ ਪਰ ਫੇਰ ਵੀ ਪਹਿਲਾਂ ਵਾਂਗ ਹੀ ਸਾਵਧਾਨੀਆਂ ਰੱਖਣੀਆਂ ਜ਼ਰੂਰੀ ਹਨ। ਇਸੇ ਦੌਰਾਨ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 193 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਉੁਨ੍ਹਾਂ ਕਿਹਾ ਕਿ 27 ਸਤੰਬਰ ਨੂੰ ਵੀ ਜ਼ਿਲ੍ਹੇ ਭਰ ’ਚ ਕੋਵਿਡ ਵੈਕਸੀਨ ਲਾਉਣ ਦੀ ਪ੍ਰਕ੍ਰਿਆ ਜਾਰੀ ਰਹੇਗੀ। ਇਸ ਦੌਰਾਨ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ੱਲਿਆ ਹਸਪਤਾਲ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਪੀਐੱਚਸੀ ਕੌਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੂਧਨਸਾਧਾਂ, ਸ਼ੁਤਰਾਣਾ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।