ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਅਕਤੂਬਰ
ਪਟਿਆਲਾ ਪੁਲੀਸ ਅਤੇ ਜੇਲ੍ਹ ਦੇ ਸੁਰੱਖਿਆ ਮੁਲਾਜ਼ਮਾਂ ਨੇ ਅੱਜ ਸਾਂਝੇ ਤੌਰ ’ਤੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਪਰ ਚਾਰ ਸੌ ਮੁਲਾਜ਼ਮਾਂ ‘ਤੇ ਆਧਾਰਤ ਚਾਰ ਘੰਟੇ ਚੱਲੀ ਮੁਹਿੰਮ ਦੌਰਾਨ ਤਿੰਨ ਮੋਬਾਈਲ ਫੋਨ ਹੱਥ ਲੱਗੇ। ਇਸ ਮੁਹਿੰਮ ਦੀ ਅਗਵਾਈ ਖੁਦ ਐੱਸਐੱਸਪੀ ਦੀਪਕ ਪਾਰੀਕ ਨੇ ਕੀਤੀ, ਜਿਨ੍ਹਾਂ ਦੇ ਨਾਲ ਜੇਲ੍ਹ ਸੁਪਰਡੈਂਟ ਮਨਜੀਤ ਟਿਵਾਣਾ ਸਮੇਤ ਕਈ ਹੋਰ ਅਧਿਕਾਰੀ ਮੌਜੂਦ ਸਨ। ਸਵੇਰੇ 6 ਤੋਂ 10 ਵਜੇ ਤੱਕ ਚੱਲੇ ਇਸ ਅਭਿਆਨ ‘ਚ ਸਾਢੇ ਸਾਢੇ ਤਿੰਨ ਸੌ ਦੇ ਕਰੀਬ ਮੁਲਾਜ਼ਮ ਤੇ ਅਧਿਕਾਰੀ ਪਟਿਆਲਾ ਪੁਲੀਸ ਦੇ ਸਨ, ਜਦਕਿ ਬਾਕੀ ਜੇਲ੍ਹ ਦੇ ਸੁਰੱਖਿਆ ਮੁਲਾਜਮ ਸ਼ਾਮਲ ਰਹੇ। ਪੁਲੀਸ ਅਧਿਕਾਰੀਆਂ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ। ਪਟਿਆਲਾ ਜੇਲ੍ਹ ਪ੍ਸਾਸ਼ਨ ਦੀ ਕਾਰਗੁਜ਼ਾਰੀ ਤੋਂ ਜੇਲ੍ਹ ਮੰਤਰੀ ਵੀ ਸੰਤੁਸ਼ਟ ਹਨ, ਕਿਉਂਕ ਇਥੇ ਰਾਸ਼ਟਰਪਤੀ ਪੁਲੀਸ ਮੈਡਲ ਪ੍ਰਾਪਤ ਜੇਲ੍ਹ ਸੁਪਰਡੈਟ ਮਨਜੀਤ ਸਿੰਘ ਟਿਵਾਣਾ ਦੀ ਅਗਵਾਈ ਹੇਠ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਇਸ ਕਾਰਨ ਹੀ ਅੱਜ ਚੈਕਿੰਗ ਦੌਰਾਨ ਕੇਵਲ ਤਿੰਨ ਫੋਨ ਮਿਲੇ ਹਨ।