ਪਟਿਆਲਵੀਆਂ ਦੀ ਪਿਆਸ ਬੁਝਾਏਗਾ 560 ਕਰੋੜ ਦਾ ਨਹਿਰੀ ਪਾਣੀ ਪ੍ਰਾਜੈਕਟ; ਮੁੱਖ ਮੰਤਰੀ ਨੇ ਨੀਂਹ ਪੱਥਰ ਰੱਖਿਆ

ਪਟਿਆਲਵੀਆਂ ਦੀ ਪਿਆਸ ਬੁਝਾਏਗਾ 560 ਕਰੋੜ ਦਾ ਨਹਿਰੀ ਪਾਣੀ ਪ੍ਰਾਜੈਕਟ; ਮੁੱਖ ਮੰਤਰੀ ਨੇ ਨੀਂਹ ਪੱਥਰ ਰੱਖਿਆ

ਸਰਬਜੀਤ ਸਿੰਘ ਭੰਗੂ

ਪਟਿਆਲਾ, 25 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਹੀ ਸ਼ਹਿਰ ਪਟਿਆਲਾ ਲਈ 560 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਸਮਾਗਮ ਨਗਰ ਨਿਗਮ ਪਟਿਆਲਾ ਵਿਖੇ ਹੋਇਆ। ਸਥਾਨਕ ਸਰਕਾਰਾਂ ਵਿਭਾਗ ਦੇ ਹੀ ਅਧੀਨ ਆਉਂਦੇ ਜਲ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਮੁਕੰਮਲ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਨਾਲ ਪਟਿਆਲਾ ਸ਼ਹਿਰ ਦੇ ਸਮੂਹ ਵਾਸੀਆਂ ਨੂੰ 24x7 ਘੰਟੇ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਹੋਵੇਗਾ।

ਇਸ ਸਬੰਧੀ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਚੇਅਰਮੈਨ ਪ੍ਰਗਟ ਸਿੰਘ ਧੁੰਨਾ ਨੇ ਦੱਸਿਆ ਕਿ ਇਹ ਪਾਣੀ ਭਾਖੜਾ ਨਹਿਰ ਤੋਂ ਆਵੇਗਾ, ਜਿਸ ਸਬੰਧੀ ਪਟਿਆਲਾ ਦੇ ਬਾਹਰ ਵਾਰ ਸਥਿਤ ਅਬਲੋਵਾਲ ਵਿਖੇ 26 ਏਕੜ ਰਕਬੇ ਵਿੱਚ ਵਿਸ਼ੇਸ਼ ਪ੍ਰਾਜੈਕਟ ਲਾਇਆ ਗਿਆ ਹੈ। ਅੱਜ ਦੇ ਇਸ ਨੀਂਹ ਪੱਥਰ ਰੱਖ ਸਮਾਗਮ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਪਟਿਆਲਾ ਦੇ ਮੇਅਰ ਸੰਜੀਵ ਬਿੱਟੂ, ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਾਧੂ ਸਿੰਘ ਧਰਮਸੋਤ ਮੌਜੂਦ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All