ਥਾਣਾ ਜੁਲਕਾਂ ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਇੱਕ ਵਿਅਕਤੀ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਕਈ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਜੁਲਕਾਂ ਦੀ ਪੁਲੀਸ ਅਨੁਸਾਰ ਪਿੰਡ ਬਹਾਦਰੀੁਰ ਫਕੀਰਾਂ ਉਰਫ ਛੰਨਾਂ ਦੇ ਰਵੀ ਗਿਰ ਪੁੱਤਰ ਦਰਬਾਰਾ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸਿੰਦਰ ਸਿੰਘ ਵਾਸੀ ਪਿੰਡ ਭਿਖੀਵਿੰਡ, ਅਨਮੂਲਪ੍ਰੀਤ ਕੌਰ ਵਾਸੀ ਅਜਨਾਲਾ, ਬਲਵਿੰਦਰ ਕੰਬੋਜ ਵਾਸੀ ਗੜੀ ਮੁੰਡੋ ਜ਼ਿਲ੍ਹਾ ਯਮੁਨਾਨਗਰ ਹਰਿਆਣਾ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 6 ਲੱਖ 50 ਹਜ਼ਾਰ ਰੁਪਏ ਲਏ ਪਰ ਬਾਅਦ ’ਚ ਨਾ ਹੀ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਮੋੜੇ। ਇਸ ਕਰਕੇ ਥਾਣਾ ਜੁਲਕਾਂ ਦੀ ਪੁਲੀਸ ਨੇ ਪੜਤਾਲ ਕਰਨ ਉਪਰੰਤ ਇਨ੍ਹਾਂ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।