ਪਟਿਆਲਾ: ਸਬ ਰਾਸ਼ਟਰੀ ਟੀਕਾਕਰਨ ਦਿਵਸ ਤਹਿਤ 18 ਤੋਂ 20 ਸਤੰਬਰ ਤੱਕ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਪੰਜ ਸਾਲ ਤੱਕ ਦੇ ਸਾਰੇ 1,86,780 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣੀਆਂ ਹਨ। ਇਸ ਲਈ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਂਵਾਂ ਆਦਿ ਲਈ 918 ਬੂਥ ਲਗਾਏ ਜਾਣਗੇ। -ਖੇਤਰੀ ਪ੍ਰਤੀਨਿਧ