ਬੈਂਕ ਵਿੱਚ ਨੌਕਰੀਆਂ ਦਾ ਝਾਂਸਾ ਦੇ ਕੇ ਨੌਂ ਜਣਿਆਂ ਤੋਂ 98 ਲੱਖ ਠੱਗੇ

ਬੈਂਕ ਵਿੱਚ ਨੌਕਰੀਆਂ ਦਾ ਝਾਂਸਾ ਦੇ ਕੇ ਨੌਂ ਜਣਿਆਂ ਤੋਂ 98 ਲੱਖ ਠੱਗੇ

ਸਰਬਜੀਤ ਸਿੰਘ ਭੰਗੂ

ਪਟਿਆਲਾ, 25 ਜੁਲਾਈ

ਇਸ ਖੇਤਰ ਦੇ ਵੱਖ ਵੱਖ ਨੌਂ ਵਿਅਕਤੀਆਂ ਨੇ ਇਥੋਂ ਦੀ ਗੋਗੀ ਕੌਰ ਨਾਮ ਦੀ ਇੱੱਕ ਮਹਿਲਾ ’ਤੇ ਉਨ੍ਹਾਂ ਨੂੰ ਬੈਂਕ ’ਚ ਨੌਕਰੀਆਂ ਦਿਵਾਉਣ ਦੇ ਝਾਂਸੇ ਤਹਿਤ 98 ਲੱਖ ’ਚ ਦੀ ਠੱਗੀ ਮਾਰਨ ਦੇ ਦੋਸ਼ ਲਾਏ ਹਨ। ਇਸ ਦੇ ਚੱਲਦਿਆਂ ਸਥਾਨਕ ਪੁਲੀਸ ਨੇ ਗੋਗੀ ਕੌਰ ਨਾਮ ਦੀ ਇਸ ਮਹਿਲਾ ਤੇ ਉਸ ਦੇ ਪਤੀ ਅਮਨਦੀਪ ਸਿੰਘ ਵਾਸੀ ਪਟਿਆਲਾ ਦੇ ਖ਼ਿਲਾਫ ਕੇਸ ਦਰਜ ਕੀਤਾ ਹੈ। ਭਾਵੇਂ ਉਸ ਦੀ ਇਸ ਕਥਿਤ ਠੱਗੀ ਦਾ ਸ਼ਿਕਾਰ ਤਾਂ ਕਈ ਜਣੇ ਹੋਏ ਹਨ, ਪਰ ਇਹ ਕੇਸ ਹਰਵਿੰਦਰਜੀਤ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਪਿੰਡ ਜੱਸੋਵਾਲ ਥਾਣਾ ਤ੍ਰਿਪੜੀ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਸ ਨੇ ਵੱਖ ਵੱਖ ਤਰ੍ਹਾਂ ਦੇ ਸਬਜ ਬਾਗ ਦਿਖਾ ਕੇ ਨੌਂ ਜਣਿਆਂ ਕੋਲੋਂ ਵੱਖ ਵੱਖ ਸਮਿਆਂ ’ਤੇ 98 ਲੱਖ ਰੁਪਏ ਹੜੱਪ ਲਏ। ਪਰ ਹੁਣ ਨਾ ਤਾਂ ਉਹ ਪੈਸੇ ਹੀ ਵਾਪਸ ਕਰ ਰਹੀ ਹੈ ਤੇ ਨਾ ਹੀ ਉਨ੍ਹਾਂ ਨੂੰ ਨੌਕਰੀ ਹੀ ਦਿਵਾਈ ਗਈ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਨੇ ਇਕੱਠੇ ਹੋ ਕੇ ਐਸਐਸਪੀ ਕੋਲ਼ ਇਨਸਾਫ਼ ਦੀ ਬੇਨਤੀ ਕੀਤੀ ਸੀ ਜਿਸ ਤਹਿਤ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ।

ਉਧਰ ਐਸਪੀ (ਸਿਟੀ) ਵਰੁਣ ਸ਼ਰਮਾ (ਆਈਪੀਐਸ) ਅਤੇ ਐਸਪੀ ਪਲਵਿੰਦਰ ਸਿੰਘ ਚੀਮਾ ਸਮੇਤ ਹੋਰ ਸਬੰਧਤ ਅਧਿਕਾਰੀਆਂ ਨੇ ਇਹ ਕੇਸ ਦਰਜ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੇਸ ਦਰਜ ਕਰਨ ਮਗਰੋਂ ਪੁਲੀਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵਿਦੇਸ਼ ਭੇਜਣ ਦੇ ਨਾਮ ਉੱਤੇ ਠੱਗੀ

ਪਟਿਆਲਾ ਦੇ ਅਮਰਪ੍ਰੀਤ ਸਿੰਘ ਪੁੱਤਰ ਸ਼ਰਨ ਸਿੰਘ ਵੱਲੋਂ ਥਾਣਾ ਸਿਵਲ ਲਾਈਨ ਵਿਖੇ ਹਰਦਲਜੀਤ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਪਟਿਆਲਾ ਅਤੇ ਮਨਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਏ ਹਨ ਕਿ ਉਕਤ ਮੁਲਜ਼ਮਾਂ ਨੇ ਉਸ ਦੇ ਪਿਤਾ ਦੀ ਦੁਕਾਨ ਦੇ ਨਾਮ ’ਤੇ ਤਬਦੀਲ ਕਰਾਉਣ ਲਈ ਇਕ ਲੱਖ ਰੁਪਏ ਲਏ ਸਨ। ਇੰਨਾ ਹੀ ਨਹੀਂ ਇਨ੍ਹਾਂ ਹੀ ਮੁਲ਼ਜ਼ਮਾਂ ’ਤੇ ਸ਼ਿਕਾਇਤਕਰਤਾ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਰੁਪਏ ਹੋਰ ਵੱਖਰੇ ਲਏ ਹੋਣ ਦੇ ਦੋਸ਼ ਲਾਏ ਹਨ। ਸ਼ਿਕਾਇਤ ਕਰਤਾ ਦਾ ਤਰਕ ਹੈ ਕਿ ਹੁਣ ਇਨ੍ਹਾਂ ਮੁਲਜ਼ਮਾ ਵੱਲੋਂ ਨਾ ਤਾਂ ਉਸ ਦੇ ਇਹ ਚਾਰ ਲੱਖ ਰੁਪਏ ਵਾਪਸ ਕੀਤੇ ਜਾ ਰਹੇ ਹਨ ਅਤੇ ਨਾ ਹੀ ਕੀਤੇ ਗਏ ਵਾਅਦੇ ਮੁਤਾਬਿਕ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। ਉਧਰ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ ਇੰਸਪੈਕਟਰ ਗੁਰਪ੍ਰ੍ਰੀਤ ਸਿੰਘ ਭਿੰਡਰ ਦਾ ਕਹਿਣਾ ਸੀ ਕਿ ਕੇਸ ਦਰਜ ਕਰਕੇ ਪੁਲੀਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੋਬਾਈਲ ਖਰੀਦਣ ਦੇ ਬਹਾਨੇ ਦੁਕਾਨਦਾਰ ਨਾਲ ਧੋਖਾ ਤੇ ਕੁੱਟਮਾਰ

ਲਹਿਰਾਗਾਗਾ (ਪੱਤਰ ਪੇ੍ਰਕ): ਇਥੋਂ ਦੀ ਪੁਲੀਸ ਨੇ ਇੱਕ ਟੈਲੀਕੌਮ ਦੀ ਦੁਕਾਨ ਤੋਂ ਮੋਬਾਈਲ ਖਰੀਦਣ ਦੇ ਬਹਾਨੇ ਦੁਕਾਨਦਾਰ ਨੂੰ ਨਾਲ ਲਿਜਾਕੇ ਲੁੱਟ-ਖੋਹ ਕਰਨ ਸਬੰਧੀ ਪਿੰਡ ਬਲਰਾਂ ਦੇ ਤਿੰਨ ਨਾਮਜ਼ਦ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਮਨੀਸ਼ ਕੁਮਾਰ ਵਾਸੀ ਰਾਮਗੜ੍ਹ ਸੰਧੂਆਂ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਕਿ ਉਸ ਦੀ ਦੁਕਾਨ ’ਤੇ ਪਰਗਟ ਸਿੰਘ, ਵਿਨੋਦ ਕੁਮਾਰ ਅਤੇ ਮੌਜੀ ਸਿੰਘ ਤਿੰਨੇ ਨਿਵਾਸੀ ਬਲਰਾਂ ਆਏ ਅਤੇ ਉਨ੍ਹਾਂ ਨੇ ਮੋਬਾਈਲ ਪਸੰਦ ਕੀਤੇ ਪਰ ਕਹਿਣ ਲੱਗੇ ਅਜੇ ਬਿਲ ਨਾ ਕੱਟੋ ਕਿਉਂਕਿ ਉਨ੍ਹਾਂ ਕੋਲ ਸਿਰਫ 8000 ਰੁਪਏ ਹੀ ਸਨ। ਉਹ ਬਾਕੀ ਪੈਸੇ ਪਿੰਡੋ ਦੇਣ ਲਈ ਉਸ ਨੂੰ ਬਲਰਾਂ ’ਚ ਲਿਜਾ ਕੇ ਕੁੱਟਮਾਰ ਕੀਤੀ ਤੇ ਉਸ ਕੋਲੋਂ ਪੈਸੇ ਖੋਹ ਲਏ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਮੋਦੀ ਨੇ ਯੂਪੀ ਤੋਂ 75 ਹਜ਼ਾਰ ਕਰੋੜ ਦੇ ਸਿਹਤ ਤੇ ਵਿਕਾਸ ਪ੍ਰਾਜੈਕਟ ਲਾਂਚ ਕੀਤੇ

ਮੋਦੀ ਨੇ ਯੂਪੀ ਤੋਂ 75 ਹਜ਼ਾਰ ਕਰੋੜ ਦੇ ਸਿਹਤ ਤੇ ਵਿਕਾਸ ਪ੍ਰਾਜੈਕਟ ਲਾਂਚ ਕੀਤੇ

ਪ੍ਰਾਜੈਕਟਾਂ ਵਿੱਚ 64 ਹਜ਼ਾਰ ਕਰੋੜ ਦਾ ਆਯੂਸ਼ਮਾਨ ਭਾਰਤ ਹੈਲਥ ਮਿਸ਼ਨ ਵੀ ਸ਼...

ਸ਼ਹਿਰ

View All