ਪੱਤਰ ਪ੍ਰੇਰਕ
ਘਨੌਰ, 6 ਸਤੰਬਰ
ਥਾਣਾ ਘਨੌਰ ਦੀ ਪੁਲੀਸ ਨੇ ਦੋ ਭਰਾਵਾਂ ਖਿਲਾਫ਼ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਥਾਣਾ ਘਨੌਰ ਦੇ ਮੁਖੀ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਲਾਜਪਤ ਰਾਏ ਵਾਸੀ ਪਿੰਡ ਚਮਾਰੂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਹਿੰਮਤ ਸਿੰਘ ਤੇ ਜਗਤਾਰ ਸਿੰਘ ਵਾਸੀਆਨ ਪਿੰਡ ਭਾਂਬਰੀ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਮੁੱਦਈ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਉਸ ਕੋਲੋਂ 4 ਲੱਖ 40 ਹਜ਼ਾਰ ਰੁਪਏ ਲੈ ਲਏ ਪਰ ਬਾਅਦ ਵਿੱਚ ਕੋਈ ਪੈਸਾ ਵਾਪਸ ਨਹੀਂ ਕੀਤਾ। ਪੁਲੀਸ ਨੇ ਦੋਵੇਂ ਭਰਾਵਾਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।