ਪੱਤਰ ਪ੍ਰੇਰਕ
ਰਾਜਪੁਰਾ, 29 ਅਕਤੂਬਰ
ਥਾਣਾ ਸਦਰ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਖਿਲਾਫ ਕਿਸੇ ਹੋਰ ਵਿਅਕਤੀ ਦੀ ਜ਼ਮੀਨ ਦਾ ਇੰਤਕਾਲ ਆਪਣੇ ਨਾਮ ਕਰਵਾਉਣ ’ਤੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਹਾਂਡਾ ਨੇ ਦੱਸਿਆ ਕਿ ਕਰਮ ਸਿੰਘ ਵਾਸੀ ਪਿੰਡ ਢੰਕਾਨਸੂ ਕਲਾਂ ਨੇ ਪੁਲੀਸ ਕੋਲ ਸ਼ਕਾਇਤ ਦਰਜ ਕਰਵਾਈ ਹੈ ਕਿ ਨੰਬਰਦਾਰ ਸਰਬਜੀਤ ਸਿੰਘ ਵਾਸੀ ਪਿੰਡ ਢੰਕਾਨਸੂ ਕਲਾਂ, ਗੁਰਦੇਵ ਸਿੰਘ ਵਾਸੀ ਪਿੰਡ ਖਾਨਪੁਰ ਅਤੇ ਨਰੇਸ਼ ਬੱਤਾ ਵਾਸੀ ਬੀ-1 ਮਹਿੰਦਰਗੰਜ ਰਾਜਪੁਰਾ ਨੇ ਮਿਲੀਭੁਗਤ ਕਰਕੇ ਧੋਖੇ ਨਾਲ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਇੰਤਕਾਲ ਆਪਣੇ ਨਾਮ ਕਰਵਾ ਕੇ ਧੋਖਾਧੜੀ ਕੀਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਕਰਮ ਸਿੰਘ ਵੱਲੋਂ ਦੋ ਮਹੀਨੇ ਪਹਿਲਾਂ ਕੀਤੀ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਪੁਲੀਸ ਨੇ ਤਿੰਨਾਂ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।