ਪੱਤਰ ਪ੍ਰੇਰਕ
ਰਾਜਪੁਰਾ , 15 ਸਤੰਬਰ
ਥਾਣਾ ਸਦਰ ਦੀ ਪੁਲੀਸ ਨੇ ਪਿੰਡ ਨੇਪਰਾਂ ਵਾਸੀ ਇੱਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਥਾਣਾ ਸਦਰ ਦੀ ਪੁਲੀਸ ਨੇ ਦੱਸਿਆ ਕਿ ਬਲਵਿੰਦਰ ਸਿੰਘ ਵਾਸੀ ਪਿੰਡ ਨੇਪਰਾਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਲੜਕਾ ਪਰਵਿੰਦਰ ਸਿੰਘ ਵਿਦੇਸ਼ ਰਹਿੰਦਾ ਹੈ। ਉਸ ਨੂੰ ਵਿਦੇਸ਼ ਤੋਂ ਕਿਸੇ ਨੇ ਪਰਵਿੰਦਰ ਸਿੰਘ ਬਣ ਕੇ ਫੋਨ ਕੀਤਾ ਤੇ ਉਥੇ ਹੋਏ ਝਗੜੇ ਸਬੰਧੀ ਵਕੀਲ ਕਰਨ ਲਈ ਸਾਢੇ ਤਿੰਨ ਲੱਖ ਰੁਪਏ ਮੰਗੇ। ਬਲਵਿੰਦਰ ਸਿੰਘ ਅਨੁਸਾਰ ਉਸ ਵੱਲੋਂ ਵਿਦੇਸ਼ ਗਏ ਲੜਕੇ ਲਈ ਉਸ ਦੇ ਬੈਂਕ ਖਾਤੇ ਵਿੱਚ ਸਾਢੇ ਤਿੰਨ ਲੱਖ ਰੁਪਏ ਪਾ ਦਿੱਤੇ। ਪ੍ਰੰਤੂ ਬਾਅਦ ਵਿੱਚ ਪਤਾ ਲੱਗਾ ਕਿ ਉਹ ਫੋਨ ਨੌਸਰਬਾਜ਼ ਦਾ ਸੀ।