ਆੜ੍ਹਤੀ ਐਸੋਸੀਏਸ਼ਨ ਦਾ ਵਫ਼ਦ ਬਰਸਟ ਨੂੰ ਮਿਲਿਆ
ਆੜ੍ਹਤੀ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਲੇਬਰ ਰੇਟਾਂ ਵਿੱਚ 10 ਫੀਸਦੀ ਵਾਧਾ ਕਰਨ ਦੇ ਧੰਨਵਾਦ ਵਜੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਨੇ ਪੰਜਾਬ...
Advertisement
ਆੜ੍ਹਤੀ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਲੇਬਰ ਰੇਟਾਂ ਵਿੱਚ 10 ਫੀਸਦੀ ਵਾਧਾ ਕਰਨ ਦੇ ਧੰਨਵਾਦ ਵਜੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਕਾਇਮ ਕੀਤੀ ਚਾਰ ਕੈਬਨਿਟ ਮੰਤਰੀਆਂ ਦੀ ਕਮੇਟੀ ਦਾ ਵੀ ਧੰਨਵਾਦ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਰਾਣਾ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੋਂ ਮੰਗ ਕੀਤੀ ਕਿ ਆੜ੍ਹਤੀਆਂ ਦੇ ਲਾਇਸੈਂਸਾਂ ਦੀ ਮਿਆਦ ਪਹਿਲਾਂ ਦੀ ਤਰ੍ਹਾਂ ਜਾਂ ਤਾਂ 20 ਸਾਲ ਕਰ ਦਿੱਤੀ ਜਾਵੇ ਜਾਂ ਫਿਰ ਪੈਨ ਕਾਰਡ ਤੇ ਜੀਐੱਸਟੀ ਦੀ ਤਰਜ਼ ’ਤੇ ਸਾਰੀ ਉਮਰ ਲਈ ਲਾਇਸੈਂਸਾਂ ਦੀ ਮਿਆਦ ਵਧਾ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਆੜ੍ਹਤੀਆਂ ਦੇ ਲਾਇਸੈਂਸਾਂ ਦੀ ਮਿਆਦ 20 ਸਾਲ ਤੋਂ ਘਟਾ ਕੇ ਪੰਜ ਸਾਲ ਕਰ ਦਿੱਤੀ ਗਈ ਸੀ ਜਿਸ ਨਾਲ ਖੱਜਲ ਖੁਆਰੀ ਕਾਫੀ ਜ਼ਿਆਦਾ ਵਧ ਗਈ ਸੀ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਭਰੋਸਾ ਦਿੱਤਾ ਕਿ ਆੜ੍ਹਤੀਆਂ ਦੀ ਇਸ ਮੰਗ ਨੂੰ ਵੀ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਜਰਨਲ ਸਕੱਤਰ ਰਜਿੰਦਰ ਨਿਰੰਕਾਰੀ, ਸੀਨੀਅਰ ਮੀਤ ਪ੍ਰਧਾਨ ਇੰਜਨੀਅਰ ਸਤਵਿੰਦਰ ਸਿੰਘ ਸੈਣੀ, ਜਰਨ ਸਕੱਤਰ ਪੁਨੀਤ ਜੈਨ, ਵਿੱਤ ਸਕੱਤਰ ਰਣਜੀਤ ਸਿੰਘ ਔਜਲਾ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਰਜਤ ਕਪੂਰ ਤੇ ਪਵਨ ਸਿੰਗਲਾ ਆਦਿ ਹਾਜ਼ਰ ਸਨ।
Advertisement
Advertisement