ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 19 ਮਾਰਚ
ਡਾਕਟਰ ਅੰਬੇਡਕਰ ਸਭਾ ਰਜਿਸਟਰਡ ਪੰਜਾਬ ਦੇ ਇਕ ਵਫ਼ਦ ਨੇ ਹਲਕੇ ਦੇ ਵਿਧਾਇਕ ਅਮਨ ਅਰੋੜਾ ਨੂੰ ਮਿਲ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਅਤੇ ਪੰਜਾਬ ਵਿਚ ਸਭ ਤੋਂ ਵੱਧ ਵੋਟਾਂ ਲੈ ਕੇ ਜਿੱਤਣ ਲਈ ਵਧਾਈ ਦਿੱਤੀ। ਜਥੇਬੰਦੀ ਦੇ ਪ੍ਰਧਾਨ ਹਰਜਸ ਸਿੰਘ ਖਡਿਆਲ, ਭੋਲਾ ਸਿੰਘ ਸੰਗਰਾਮੀ, ਪ੍ਰਿੰਸੀਪਲ ਗੁਰਮੇਲ ਸਿੰਘ, ਜ਼ਿਲੇਦਾਰ ਬਲਵਿੰਦਰ ਸਿੰਘ ਅਤੇ ਮਨਪ੍ਰੀਤ ਕੌਰ ’ਤੇ ਆਧਾਰਿਤ ਵਫਦ ਦੇ ਮੈਂਬਰਾਂ ਨੇ ਜਿੱਤੇ ਵਿਧਾਇਕ ਨੂੰ ਡਾ. ਅੰਬੇਡਕਰ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ।
ਵਿਧਾਇਕ ਅਰੋੜਾ ਨੇ ਸਾਰੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਨ ਦਾ ਭਰੋਸਾ ਦਿੱਤਾ।
ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ): ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੰਗਾਂ ਸਬੰਧੀ ਅੱਜ ਬਿਜਲੀ ਮੁਲਾਜ਼ਮਾਂ ਨੇ ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵਿਧਾਇਕ ਨੂੰ ਮੁਸ਼ਲਕਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸੀਪੀਐੱਫ ਕਰਮਚਾਰੀ ਯੂਨੀਅਨ ਦੇ ਸੂਬਾ ਆਗੂ ਹਰਦੀਪ ਕੁਮਾਰ, ਬਿਜਲੀ ਮੁਲਾਜ਼ਮ ਸੋਮਾ ਸਿੰਘ, ਵਿਜੈ ਕੁਮਾਰ ਮੰਡੋਲੀ ਅਤੇ ਮਨੀ ਮੰਡੋਲੀ ਆਦਿ ਮੌਜੂਦ ਸਨ।