
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੂੰ ਮੰਗ ਪੱਤਰ ਸੌਂਪਦਾ ਹੋਇਆ ਆਗੂ।
ਪਾਤੜਾਂ (ਪੱਤਰ ਪ੍ਰੇਰਕ): ਜੁਆਇੰਟ ਐਕਸ਼ਨ ਕਮੇਟੀ ਰਿਟਾਇਰਡ ਕਰਮਚਾਰੀ ਯੂਨੀਅਨ, ਬੋਰਡ, ਕਾਰਪੋਰੇਸ਼ਨ, ਕੋਆਪਰੇਟਿਵ ਸੰਸਥਾਵਾਂ ਦਾ ਵਫ਼ਦ ਆਪਣੀਆਂ ਮੰਗਾਂ ਸਬੰਧੀ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੂੰ ਮਿਲਿਆ। ਇਸ ਦੌਰਾਨ ਵਿਧਾਇਕ ਨੇ ਵਫ਼ਦ ਵਲੋਂ ਦਿੱਤੇ ਮੰਗ ਪੱਤਰ ਨੂੰ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਨ ਦਾ ਭਰੋਸਾ ਦਿੱਤਾ। ਸੇਵਾਮੁਕਤ ਕਰਮਚਾਰੀ ਬਲਦੇਵ ਸਿੰਘ, ਕੇਸਰ ਸਿੰਘ, ਹਾਕਮ ਸਿੰਘ ਅਤੇ ਦਲੇਰ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਹਿਕਾਰਤਾ ਵਿਭਾਗ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਵੱਲ ਕਦੇ ਕਿਸੇ ਸਰਕਾਰ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਨੂੰ ਜਿਸ ਤਰ੍ਹਾਂ ਪੈਨਸ਼ਨ, ਮਹਿੰਗਾਈ ਭੱਤਾ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਉਸੇ ਤਰ੍ਹਾਂ ਮਿਲਕਫੈੱਡ ਅਤੇ ਹੋਰ ਕੋਆਪਰੇਟਿਵ ਸੰਸਥਾਵਾਂ, ਬੋਰਡਾਂ ਆਦਿ ਵਿੱਚ ਲਾਗੂ ਕੀਤੀਆਂ ਜਾਣ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ