ਗੁਰਨਾਮ ਸਿੰਘ ਅਕੀਦਾ
ਪਟਿਆਲਾ, 20 ਮਈ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦਾ ਇੱਕ ਵਫ਼ਦ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਰਣਜੀਤ ਸਿੰਘ ਮਾਨ ਸਰਪ੍ਰਸਤ ਅਤੇ ਪਰਮਜੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਸਕੱਤਰ ਪ੍ਰਿੰਸੀਪਲ ਜੇਪੀ ਸਿੰਘ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਹੋਣ ਕਰਕੇ ਪੰਜਾਬ ਸਰਕਾਰ ’ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਦਬਾਅ ਪਾਇਆ ਜਾਵੇ। ਜੇਪੀ ਸਿੰਘ ਨੇ ਵਫ਼ਦ ਨੂੰ ਵਿਸ਼ਵਾਸ ਦਿੱਤਾ ਕਿ ਉਹ ਮੰਗ ਪੱਤਰ ਆਪਣੀ ਪਾਰਟੀ ਨੂੰ ਭੇਜਣਗੇ ਜੋ ਕਿ ਅੱਗੇ ਮੰਗਾਂ ਬਾਰੇ ਸਰਕਾਰ ’ਤੇ ਦਬਾਅ ਪਾਵੇਗੀ।