ਪੱਕੇ ਕਰਨ ਦੀ ਕੀਤੀ ਮੰਗ; ਪਟਿਆਲਾ ’ਚਚ ਰੋਸ ਰੈਲੀ ਅੱਜ
ਬੀਰਬਲ ਰਿਸ਼ੀ
ਸ਼ੇਰਪੁਰ, 11 ਸਤੰਬਰ
ਟਰੇਂਡ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਦੀ ਦਸ ਸਾਲਾ ਪਾਲਿਸੀ ਤਹਿਤ ਪੱਕੇ ਕੀਤੇ ਜਾ ਰਹੇ ਕੱਚੇ ਮੁਲਾਜ਼ਮਾਂ ਵਿੱਚ ਉਨ੍ਹਾਂ ਨੂੰ ਵੀ ਯੋਗ ਅਸਾਮੀਆਂ ’ਤੇ ਨਿਯੁਕਤ ਕਰਨ ਦੀ ਮੰਗ ਕੀਤੀ। ਵਿੱਤੀ ਮੰਤਰੀ ਨੂੰ ਮਿਲਣ ਵਾਲੇ ਵਫ਼ਦ ਵਿੱਚ ਸੀਨੀਅਰ ਆਗੂ ਜਗਸੀਰ ਸਿੰਘ, ਸੂਬਾ ਸਿੰਘ ਅਤੇ ਦਵਿੰਦਰ ਸਿੰਘ ਆਦਿ ਸ਼ਾਮਲ ਸਨ। ਯੂਨੀਅਨ ਦੇ ਸੂਬਾਈ ਕਨਵੀਨਰ ਕਮਲਜੀਤ ਕੌਰ ਸਰਾਂ ਨੇ ਦੱਸਿਆ ਕਿ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਰਕਾਰ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਦਸ ਸਾਲਾ ਪਾਲਿਸੀ ਵਿੱਚ ਪੱਕੇ ਕਰਨ ਜਾ ਰਹੀ ਹੈ, ਟਰੇਂਡ ਸਿੱਖਿਆ ਪ੍ਰੋਵਾਈਡਰ ਵੀ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਇਸ ਲਈ ਉਨ੍ਹਾਂ ਵੀ ਇਸ ਸਕੀਮ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ੱਦੀ ਸ਼ਹਿਰ ਪਟਿਆਲਾ ਵਿੱਚ ਜਥੇਬੰਦੀ ਵੱਲੋਂ 12 ਸਤੰਬਰ ਨੂੰ ਕੀਤੀ ਜਾ ਰਹੀ ਰੋਸ ਰੈਲੀ ਦਾ ਪ੍ਰੋਗਰਾਮ ਅਟਲ ਹੈ।