ਪੱਤਰ ਪ੍ਰੇਰਕ
ਰਾਜਪੁਰਾ, 21 ਨਵੰਬਰ
ਇੱਥੋਂ ਦੀ ਗਾਂਧੀ ਮਾਰਕੀਟ ’ਚ ਰੈਡੀਮੇਡ ਕੱਪੜਿਆਂ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੱਪੜਾ ਅਤੇ ਹੋਰ ਸਾਮਾਨ ਸੜ ਗਿਆ।
ਗਾਂਧੀ ਮਾਰਕੀਟ ਦੀ ਮੋਹਿਤ ਗਾਰਮੈਂਟਸ ਦੇ ਮਾਲਕ ਮੋਹਿਤ ਕੁਮਾਰ ਨੇ ਦੱਸਿਆ ਕਿ ਉਹ ਕੱਲ੍ਹ ਸ਼ਾਮ ਨੂੰ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ। ਦੇਰ ਰਾਤ ਕਿਸੇ ਨੇ ਸੂਚਿਤ ਕੀਤਾ ਕਿ ਦੁਕਾਨ ਵਿੱਚੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਪੂਰੀ ਦੁਕਾਨ ਅੱਗ ਦੀ ਲਪੇਟ ਵਿੱਚ ਆ ਚੁੱਕੀ ਸੀ। ਸੂਚਿਤ ਕਰਨ ’ਤੇ ਮੌਕੇ ’ਤੇ ਪੁੱਜੇ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ਕੱਤ ਕਰਕੇ ਅੱਗ ’ਤੇ ਕਾਬੂ ਪਾਇਆ।
ਉਨ੍ਹਾਂ ਦੱਸਿਆ ਕਿ ਅੱਗ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਲੱਗੀ। ਦੁਕਾਨ ਵਿੱਚ ਪਿਆ ਕੱਪੜਾ ਤੇ ਫਰਨੀਚਰ ਸੜਨ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।