ਰਾਜਪੁਰਾ: ਸਥਾਨਕ ਮਿਰਚ ਮੰਡੀ ਵਾਸੀਆਂ ਨੇ ਹਲਕਾ ਵਿਧਾਇਕਾ ਨੀਨਾ ਮਿੱਤਲ ਵੱਲੋਂ ਚੋਣਾਂ ’ਚ ਮੁਹੱਲਾ ਵਾਸੀਆਂ ਨੂੰ ਦਿੱਤੀਆਂ ਗਰੰਟੀਆਂ ਵਿੱਚੋਂ ਇਕ ਗਰੰਟੀ ਨੂੰ ਪੂਰਾ ਕਰਨ ’ਤੇ ਉਨ੍ਹਾਂ ਦੇ ਸਨਮਾਨ ’ਚ ਸਮਾਗਮ ਰੱਖਿਆ। ਮੁਹੱਲਾ ਵਾਸੀਆਂ ਨੇ ਵਿਧਾਇਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕਾ ਨੀਨਾ ਮਿੱਤਲ ਨੇ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਗਰੰਟੀ ਦਿੱਤੀ ਸੀ ਕਿ ਉਨ੍ਹਾਂ ਦੇ ਮੁਹੱਲੇ ਵਿੱਚ ਇੱਕ ਪਾਰਕ ਬਣਾਇਆ ਜਾਵੇਗਾ ਜੋ ਕਿ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਧਾਇਕਾ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਮੁੱਹਲੇ ਵਿੱਚ ਖ਼ਸਤਾ ਹਾਲ ਪਈ ਪਾਣੀ ਦੀ ਟੈਂਕੀ ਨੂੰ ਢਾਹ ਕੇ ਦੁਬਾਰਾ ਬਣਾਇਆ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਨਿਜ਼ਾਤ ਮਿਲ ਸਕੇ। ਉਨ੍ਹਾਂ ਧਰਮਸ਼ਾਲਾ ਦੀ ਪੱਕੀ ਅਲਾਟਮੈਂਟ ਅਤੇ ਰੇਲਵੇ ਵੱਲੋਂ ਬੰਦ ਕੀਤੇ ਇਕ ਰਸਤੇ ਨੂੰ ਖੁੱਲ੍ਹਵਾਉਣ ਦੀ ਮੰਗ ਵੀ ਕੀਤੀ। ਵਿਧਾਇਕਾ ਨੇ ਮੁਹੱਲਾ ਵਾਸੀਆਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ। -ਨਿੱਜੀ ਪੱਤਰ ਪ੍ਰੇਰਕ