ਸੁਨਾਮ ਵਾਸੀਆਂ ਨੂੰ ਵਿਕਾਸ ਕਾਰਜਾਂ ਦਾ ਤੋਹਫ਼ਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 53 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਹਲਕਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ।...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 53 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਹਲਕਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ। ਇਸ ਮੌਕੇ ਸ੍ਰੀ ਅਰੋੜਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ, ਸੜਕਾਂ ਦੀ ਮਜ਼ਬੂਤੀ ਅਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਮੁੱਚੇ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੀ ਪੱਧਰ ’ਤੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਸ੍ਰੀ ਅਰੋੜਾ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਪਿੰਡ ਨਮੋਲ ਤੋਂ ਕੀਤੀ ਜਿੱਥੇ ਉਨ੍ਹਾਂ ਨੇ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ, 84 ਲੱਖ ਦੀ ਲਾਗਤ ਨਾਲ ਨਮੋਲ-ਭਗਵਾਨਪੁਰਾ ਰੋਡ, 1.87 ਕਰੋੜ ਰੁਪਏ ਨਾਲ ਸੂਏ ਦੇ ਨਾਲ ਸੜਕ, 77.2 ਲੱਖ ਦੀ ਲਾਗਤ ਨਾਲ ਬਾਬਾ ਰੁੱਖੜ ਦਾਸ ਦੇ ਡੇਰੇ ਕੋਲ ਸੜਕ, 1.14 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੜਕ, 4 ਲੱਖ ਦੀ ਲਾਗਤ ਨਾਲ ਕਬਰਸਤਾਨ ਦੇ ਕੰਮ ਅਤੇ ਮਿਰਜ਼ਾ ਪੱਤੀ ਵਿੱਚ 45.41 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਤੋਂ ਖੇਤਾਂ ਤੱਕ ਦੇ ਰਸਤੇ ਨੂੰ ਨਵੀਂ ਸੜਕ ਵਿੱਚ ਤਬਦੀਲ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਮਗਰੋਂ ਉਨ੍ਹਾਂ ਪਿੰਡ ਸ਼ੇਰੋਂ ਵਿੱਚ 1.38 ਕਰੋੜ ਰੁਪਏ ਦੀ ਲਾਗਤ ਨਾਲ ਨਮੋਲ-ਸ਼ੇਰੋਂ ਰੋਡ, 70.38 ਲੱਖ ਰੁਪਏ ਦੀ ਲਾਗਤ ਨਾਲ ਸੰਤ ਅਤਰ ਸਿੰਘ ਮਾਰਗ, 85.5 ਲੱਖ ਦੀ ਲਾਗਤ ਨਾਲ ਸ਼ਾਹਪੁਰ ਵਾਲੀ ਸੜਕ, 3 ਲੱਖ ਦੀ ਲਾਗਤ ਨਾਲ ਧਰਮਸ਼ਾਲਾ ਦੇ ਕੰਮ ਅਤੇ 5 ਲੱਖ ਦੀ ਲਾਗਤ ਨਾਲ ਮਾਡਲ ਟਾਊਨ ਨੰ. 2 ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।

