‘ਤੁਹਾਡੀ ਸਰਕਾਰ, ਤੁਹਾਡੇ ਦੁਆਰ’ ਤਹਿਤ ਜਨਤਾ ਦਰਬਾਰ ਲਗਾਇਆ : The Tribune India

‘ਤੁਹਾਡੀ ਸਰਕਾਰ, ਤੁਹਾਡੇ ਦੁਆਰ’ ਤਹਿਤ ਜਨਤਾ ਦਰਬਾਰ ਲਗਾਇਆ

‘ਤੁਹਾਡੀ ਸਰਕਾਰ, ਤੁਹਾਡੇ ਦੁਆਰ’ ਤਹਿਤ ਜਨਤਾ ਦਰਬਾਰ ਲਗਾਇਆ

ਜਨਤਾ ਦਰਬਾਰ ਵਿੱਚ ਬਜ਼ੁਰਗ ਮਹਿਲਾ ਦੀ ਮੁਸ਼ਕਲ ਸੁਣਦੀ ਹੋਈ ਵਿਧਾਇਕਾ ਨੀਨਾ ਮਿੱਤਲ।

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ

ਰਾਜਪੁਰਾ, 7 ਦਸੰਬਰ

ਵਿਧਾਨ ਸਭਾ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਹਲਕੇ ਦੇ ਲਗਪਗ ਇਕ ਦਰਜਨ ਪਿੰਡਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਨਤਾ ਦਰਬਾਰ ਲਗਾਇਆ ਗਿਆ। ਜਨਤਾ ਦਰਬਾਰ ਵਿਚ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਜਨਤਾ ਦਰਬਾਰ ਵਿਚ ਵਿਧਾਇਕਾ ਨੇ 200 ਤੋਂ ਵੱਧ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦਾ ਦਾਅਵਾ ਕੀਤਾ। ਵਿਧਾਇਕਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕੇ ਅਧੀਨ ਆਉਂਦੇ ਪਿੰਡ ਬਖਸ਼ੀਵਾਲ਼ਾ, ਹਰਿਆਉਂ, ਨੈਣਾ, ਸੌਂਟੀ, ਉਗਾਣਾ, ਪੜਾਓ, ਉਗਾਣੀ, ਛੋਟੀ ਉਪਲਹੇੜੀ ਆਦਿ ਦਾ ਸਾਂਝੇ ਤੌਰ ‘ਤੇ ਜਨਤਾ ਦਰਬਾਰ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਸਮੱਸਿਆਵਾਂ ਦੇ ਹੱਲ ਲਈ ਵਿਧਾਇਕਾਂ ਦੇ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਸਗੋਂ ਸਰਕਾਰ ਦੇ ਨੁਮਾਇੰਦੇ ਖ਼ੁਦ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ। ਉਨ੍ਹਾਂ ਰਾਜਪੁਰਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ, ਉਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਡਾ. ਸੰਜੀਵ ਕੁਮਾਰ, ਡੀ.ਐੱਸ.ਪੀ. ਸੁਰਿੰਦਰ ਮੋਹਨ, ਐਡਵੋਕੇਟ ਲਵਿਸ਼ ਮਿੱਤਲ, ਮਦਨ ਗਿਰ ਬਲਾਕ ਪ੍ਰਧਾਨ, ਮੇਜਰ ਬਖਸ਼ੀਵਾਲ਼ਾ, ਸਚਿਨ ਮਿੱਤਲ, ਸੰਦੀਪ ਬਾਵਾ, ਰਜਤ ਗੁਪਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All