ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵੀ ਦਿੱਲੀ ਵੱਲ ਘੱਤੀਆਂ ਵਹੀਰਾਂ

ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵੀ ਦਿੱਲੀ ਵੱਲ ਘੱਤੀਆਂ ਵਹੀਰਾਂ

ਦਿੱਲੀ ਵੱਲ ਵਹੀਰਾਂ ਘੱਤਣ ਮੌਕੇ ਇਕੱਤਰ ਹੋਏ ਵਿਦਿਆਰਥੀ।

ਪਟਿਆਲਾ (ਰਵੇਲ ਸਿੰਘ ਭਿੰਡਰ) ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਅਤੇ ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ ਦੀ ਅਗਵਾਈ ਹੇਠ  ਵੱਡੀ ਗਿਣਤੀ ਵਿਦਿਆਰਥੀਆਂ ਦਾ ਜਥਾ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਰਵਾਨਾ ਹੋਇਆ।   ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ (ਪੀ.ਆਰ.ਐੱਸ.ਯੂ.) ਦੀ ਸੂਬਾਈ ਆਗੂ ਸੰਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਵਿਦਿਆਰਥੀ ਜਥੇਬੰਦੀ ਪੀਆਰਐੱਸਯੂ ਵੱਲੋਂ ਸੂਬੇ ਭਰ ਵਿਚ ‘ਦਿੱਲੀ ਚੱਲੋ’ ਦੇ ਨਾਂ ਹੇਠਾਂ ਸੱਦਾ ਦਿੱਤਾ ਹੋਇਆ ਸੀ। ਲਿਹਾਜ਼ਾ, ਅੱਜ ਅੱਜ ਸੰਗਰੂਰ, ਮਾਨਸਾ, ਮੋਗਾ ਤੋਂ ਬਾਅਦ ਪਟਿਆਲਾ ਜ਼ਿਲ੍ਹਾ ਤੋਂ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਲਾਮਬੰਦੀ ਕਰਦਿਆਂ ਹੋਇਆਂ ਦਿੱਲੀ ਵੱਲ ਵਹੀਰਾਂ ਘੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਗਣਤੰਤਰ ਦਿਵਸ ਦੇ ਟਰੈਕਟਰ ਮਾਰਚ ਨੂੰ ਸਫਲਾ ਬਣਾਉਣ ਲਈ ਲੈ ਕੇ ਜਾ ਜਾਇਆ ਜਾ ਰਿਹਾ ਹੈ। ਡੀ.ਐੱਸ.ਓ.ਦੇ ਆਗੂ ਬਲਕਾਰ ਕਿੰਗਰਾ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਬਹੁਤ ਜੋਸ਼ ਹੈ, ਇਸ ਸੰਘਰਸ਼ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ। 

ਭਾਦਸੋਂ (ਨਿੱਜੀ ਪੱਤਰ ਪ੍ਰੇਰਕ) 26 ਜਨਵਰੀ ਮੌਕੇ ਕਿਸਾਨ ਟਰੈਕਟਰ ਰੈਲੀ ਲਈ ਅੱਜ ਸਹੌਲੀ ਤੋਂ 100 ਟਰੈਕਟਰ ਕਿਸਾਨ ਯੂਨੀਅਨ ਰਾਜੇਵਾਲ ਗੁਰੱਪ ਵੱਲੋਂ ਦਿੱਲੀ ਲਈ ਰਵਾਨਾ ਕੀਤੇ ਗਏ, ਜਿਸਦੀ ਅਗਵਾਈ ਗੁਰਜੰਟ ਸਿੰਘ ਸਹੌਲੀ ਸੀਨੀਅਰ ਆਗੂ, ਨੇਕ ਸਿੰਘ ਸਹੌਲੀ ਕਿਸਾਨ ਆਗੂ, ਬਿੱਕਰ ਸਿੰਘ ਸਰਪੰਚ ਸਹੌਲੀ, ਨੰਬਰਦਾਰ ਜੋਗਿੰਦਰ ਸਿੰਘ ਨੇ ਕੀਤੀ।

ਰਾਜਪੁਰਾ (ਪੱਤਰ ਪ੍ਰੇਰਕ) ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਵਿ’ਚ ਸ਼ਾਮਲ ਹੋਣ ਲਈ ਇਲਾਕੇ ਦੇ ਦਰਜਨਾਂ ਪਿੰਡਾਂ ਤੋਂ ਸੈਂਕੜੇ ਕਿਸਾਨ ਟਰੈਕਟਰ-ਟਰਾਲੀਆਂ ਸਣੇ ਸਿੰਘੂ ਬਾਰਡਰ ਲਈ ਰਵਾਨਾ ਹੋ ਰਹੇ ਹਨ। ਦਿੱਲੀ-ਅੰਮ੍ਰਿਤਸਰ ਜੀਟੀ ਰੋਡ ਰਾਹੀਂ ਪੰਜਾਬ ਦੇ ਹੋਰਾਂ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਆਪਣੇ ਟਰੈਕਟਰ ਲੈ ਕੇ ਦਿੱਲੀ ਵੱਲ ਕੂਚ ਕਰ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All