ਪੱਤਰ ਪ੍ਰੇਰਕ
ਸਮਾਣਾ, 22 ਮਈ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਮੀਟਿੰਗ ਸਥਾਨਕ ਸਤੀ ਮੰਦਰ ਪਾਰਕ ਵਿਚ ਇਕਾਈ ਸਮਾਣਾ ਦੇ ਪ੍ਰਧਾਨ ਹਰਵਿੰਦਰ ਬੇਲੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 29 ਮਈ ਦੀ ਬਰਨਾਲਾ ‘ਇਨਸਾਫ਼ ਕਰੋ‘ ਰੈਲੀ ਵਿਚ ਸਮਾਣਾ ਤੋਂ ਵੱਡੀ ਗਿਣਤੀ ਵਿਚ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸੁੂਬਾਈ ਅਧਿਆਪਕ ਆਗੂ ਹਰਦੀਪ ਟੋਡਰਪੁਰ ਨੇ ਆਖਿਆ ਕਿ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਬੀਤੀ 20 ਅਪਰੈਲ ਨੂੰ ਸਾਂਝੇ ਅਧਿਆਪਕ ਮੋਰਚੇ ਨਾਲ ਹੋਈ ਮੀਟਿੰਗ ਵਿਚ ਮੰਗਾਂ ਤੋਂ ਜਾਣੂ ਕਰਵਾਇਆ ਗਿਆ ਸੀ ਪਰ ਇਸ ਮਸਲੇ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਨਹੀਂ ਲਿਆ।