ਖੇਤਰੀ ਪ੍ਰਤੀਨਿਧ
ਪਟਿਆਲਾ, 25 ਅਕਤੂਬਰ
ਇਥੇ ਦੇਵੀਗੜ੍ਹ ਰੋਡ ’ਤੇ ਸਥਿਤ ਸੰਨੀ ਐਨਕਲੇਵ ਨੇੜੇ ਬੀਤੇ ਦਿਨ ਪੀਆਰਟੀਸੀ ਦੀ ਬੱਸ ਵੱਲੋਂ ਮਾਰੀ ਗਈ ਟੱਕਰ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਹਿੰਦਰ ਵਾਸੀ ਪਿੰਡ ਛੋਟਾ ਅਰਾਈਮਾਜਰਾ ਥਾਣਾ ਕੋਤਵਾਲੀ ਪਟਿਆਲਾ ਵਜੋਂ ਹੋਈ ਹੈ। ਉਸ ਦੇ ਭਰਾ ਅਸ਼ੋਕ ਕੁਮਾਰ ਵਲੋਂ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਭਰਾ ਮਹਿੰਦਰ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਪਿੰਡ ਘਲੋੜੀ ਨੇੜੇ ਸੰਨੀ ਐਨਲਕਲੇਵ ਦੇ ਕੋਲ ਪੀਆਰਟੀਸੀ ਬੱਸ ਦੇ ਡਰਾਈਵਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਉਸ ਦੇ ਭਰਾ ਮਹਿੰਦਰ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਪੀਆਰਟੀਸੀ ਬੱਸ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।