ਪੱਤਰ ਪ੍ਰੇਰਕ
ਘਨੌਰ, 21 ਅਕਤੂਬਰ
ਇਸ ਖੇਤਰ ਵਿੱਚੋਂ ਲੰਘਦੀ ਰਾਜਪੁਰਾ-ਪਟਿਆਲਾ ਰੋਡ ’ਤੇ ਪੈਂਦੇ ਪਿੰਡ ਭੱਦਕ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ।
ਥਾਣਾ ਖੇੜੀ ਗੰਡਿਆਂ ਦੀ ਪੁਲੀਸ ਨੇ ਦੱਸਿਆ ਕਿ ਬਹਾਦਰ ਸਿੰਘ ਵਾਸੀ ਪਿੰਡ ਖਾਨਪੁਰ ਗੰਡਿਆਂ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁੱਦਈ ਦਾ ਭਰਾ ਲਾਲ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਜਪੁਰਾ-ਪਟਿਆਲਾ ਰੋਡ ’ਤੇ ਪਿੰਡ ਭੱਦਕ ਨੇੜੇ ਪੈਟਰੋਲ ਪੰਪ ਕੋਲ ਜਾ ਰਿਹਾ ਸੀ। ਇਸ ਦੌਰਾਨ ਉਸ ਦੇ ਮੋਟਰਸਾਈਕਲ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਲਾਲ ਸਿੰਘ ਦੀ ਮੌਤ ਹੋ ਗਈ।