ਦਵਾਈ ਚੜ੍ਹ ਜਾਣ ਕਾਰਨ ਬੇਹੋਸ਼ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
ਇਥੇ ਆਪਣੇ ਖੇਤ ਵਿੱਚ ਕੀਟਨਾਸ਼ਕ ਦਾ ਛਿੜਕਾਅ ਕਰਦੇ ਸਮੇਂ ਦਵਾਈ ਚੜ੍ਹ ਜਾਣ ਕਾਰਨ ਬੇਹੋਸ਼ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਂਚ ਅਧਿਕਾਰੀ ਰਾਜਕੁਮਾਰ ਨੇ ਦੱਸਿਆ ਕਿ ਮ੍ਰਿਤਕ ਜਗਤਾਰ ਸਿੰਘ (45) ਵਾਸੀ ਪਿੰਡ ਦੁੱਲੜ 11 ਅਕਤੂਬਰ ਨੂੰ ਆਪਣੇ ਖੇਤ...
Advertisement
ਇਥੇ ਆਪਣੇ ਖੇਤ ਵਿੱਚ ਕੀਟਨਾਸ਼ਕ ਦਾ ਛਿੜਕਾਅ ਕਰਦੇ ਸਮੇਂ ਦਵਾਈ ਚੜ੍ਹ ਜਾਣ ਕਾਰਨ ਬੇਹੋਸ਼ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਂਚ ਅਧਿਕਾਰੀ ਰਾਜਕੁਮਾਰ ਨੇ ਦੱਸਿਆ ਕਿ ਮ੍ਰਿਤਕ ਜਗਤਾਰ ਸਿੰਘ (45) ਵਾਸੀ ਪਿੰਡ ਦੁੱਲੜ 11 ਅਕਤੂਬਰ ਨੂੰ ਆਪਣੇ ਖੇਤ ਵਿੱਚ ਕੀਟਨਾਸ਼ਕ ਦਵਾਈ ਦਾ ਛਿੜਕਾਅ ਕਰ ਰਿਹਾ ਸੀ ਕਿ ਸਾਹ ਰਾਹੀਂ ਦਵਾਈ ਅੰਦਰ ਚਲੀ ਗਈ ਅਤੇ ਅਚਾਨਕ ਤਬੀਅਤ ਵਿਗੜਨ ’ਤੇ ਉਸ ਨੂੰ ਇਲਾਜ ਲਈ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਬੀਤੀ ਰਾਤ ਉਸਦੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਦਰਜ ਕਰਵਾਏ ਗਏ ਬਿਆਨ ਦੇ ਆਧਾਰ ’ਤੇ ਪੁਲੀਸ ਨੇ ਭਾਰਤੀ ਨਿਆ ਸੰਹਿਤਾ ਦੀ ਧਾਰਾ 194 ਤਹਿਤ ਪੋਸਟਮਾਰਟਮ ਕਰਵਾਉਣ ਮਗਰੋਂ ਮ੍ਰਿਤਕ ਦੀ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।
Advertisement
Advertisement