ਖੇਤਰੀ ਪ੍ਰਤੀਨਿਧ
ਸਨੌਰ, 25 ਅਗਸਤ
ਹਲਕਾ ਸਨੌਰ ਦੇ ਪਿੰਡ ਰਾਏਪੁਰ ਮੰਡਲਾਂ ਦੇ ਵਸਨੀਕ ਲਵਪ੍ਰੀਤ ਸਿੰਘ ਨਾਮ ਦੇ ਸਬ ਇੰਸਪੈਕਟਰ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਉਹ ਜਦੋਂ ਡਿਊਟੀ ’ਤੇ ਤਾਇਨਾਤ ਸੀ, ਤਾਂ ਸਨੌਰ ਰੋਡ ’ਤੇ ਉਸ ਨੂੰ ਕੋਈ ਵਾਹਨ ਫੇਟ ਮਾਰ ਗਿਆ। ਇਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਥਾਣਾ ਸਨੌਰ ਦੇ ਐਸ.ਐਚ.ਓ ਪ੍ਰਿਆਂਸ਼ੂ ਸਿੰਘ ਦਾ ਕਹਿਣਾ ਸੀ ਕਿ ਇਸ ਸਬੰਧੀ ਉਸ ਦੇ ਪਿਤਾ ਜਸਵੰਤ ਸਿੰਘ ਦੇ ਬਿਆਨਾ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਛੇਤੀ ਪਤਾ ਲਗਾ ਲਿਆ ਜਾਵੇਗਾ।