ਰਾਜਪੁਰਾ, 29 ਮਈ
ਇਥੋਂ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰਗੰਜ ਵਿੱਚ ਮਾਤਾ ਗੁਜਰੀ ਇਸਤਰੀ ਸਤਿਸੰਗ ਜਥਾ, ਗੁਰਦੁਆਰਾ ਕੇਂਦਰੀ ਸਿੰਘ ਸਭਾ ਟਾਊਨ, ਗੁਰਦੁਆਰਾ ਸ਼ਹੀਦ ਭਾਈ ਸੁੱਖਾ ਸਿੰਘ ਨੀਲਪੁਰ, ਗੁਰਦੁਆਰਾ ਦੁੱਧਾਧਾਰੀ ਪੁਰਾਣਾ ਰਾਜਪੁਰਾ, ਗੁਰਦੁਆਰਾ ਸਾਹਿਬ ਪਿੰਡ ਮਰਦਾਂਪੁਰ, ਪਿੱਪਲ ਮੰਗੌਲੀ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਪਾਠਾਂ ਦੀ ਲੜੀ ਤੋਂ ਇਲਾਵਾ ਸ਼ਹਿਰੀ ਖੇਤਰ ਦੇ ਗੁਰਦੁਆਰ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਪੁਰਾਣੀ ਕਚਹਿਰੀ ਰਾਜਪੁਰਾ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੀ ਲੜੀ ਜਾਰੀ ਹੈ।