ਸੁਭਾਸ਼ ਚੰਦਰ
ਸਮਾਣਾ, 23 ਅਕਤੂਬਰ
ਭਾਖੜਾ ਨਹਿਰ ’ਚ ਛਾਲ ਮਾਰਨ ਕੇ ਔਰਤ ਨੇ ਖ਼ੁਦਕੁਸ਼ੀ ਕਰ ਲਈ। ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਰਾਮਨਗਰ ਪੁਲੀਸ ਦੇ ਏ.ਐੱਸ.ਆਈ. ਗੁਰਬਾਜ਼ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਰਾਮ ਰੱਖੀ (55) ਦੇ ਪੁੱਤਰ ਸੰਜੂ ਨਿਵਾਸੀ ਪਿੰਡ ਰਾਮ ਨਗਰ ਨੇ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਸ਼ੁੱਕਰਵਾਰ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਲਈ ਸਮਾਣਾ ਗਈ ਸੀ ਪਰ ਮਾਨਸਿਕ ਪ੍ਰੇਸ਼ਾਨੀ ਕਾਰਨ ਸ਼ਾਮ ਸਮੇਂ ਰਸਤੇ ਵਿੱਚ ਪੈਂਦੀ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਮੌਕੇ ’ਤੇ ਮੌਜੂਦ ਗੋਤਾਖੋਰਾਂ ਨੇ ਉਸ ਨੂੰ ਤੁਰੰਤ ਬਾਹਰ ਕੱਢ ਲਿਆ ਪਰ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾ ਸੰਬਧੀ ਤੁਰੰਤ ਕੋਈ ਜਾਣਕਾਰੀ ਨਾ ਮਿਲਣ ਕਾਰਨ ਸਿਟੀ ਪੁਲੀਸ ਨੇ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਸਮਾਣਾ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਸੀ। ਪੁਲੀਸ ਨੇ ਪੁੱਤਰ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਮਗਰੋਂ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।