ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੜਕ ’ਤੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਹਲਾਕ

ਇੱਥੇ ਸਮਾਣਾ-ਪਟਿਆਲਾ ਰਾਜ ਮਾਰਗ ’ਤੇ ਪਿੰਡ ਚੁਪਕੀ ਨੇੜੇ ਅੱਜ ਤੜਕੇ ਸੜਕ ’ਤੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਸੜਕ ਸੁਰੱਖਿਆ ਬਲ ਦੀ ਟੀਮ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ। ਮਾਮਲੇ ਦੇ...
Advertisement

ਇੱਥੇ ਸਮਾਣਾ-ਪਟਿਆਲਾ ਰਾਜ ਮਾਰਗ ’ਤੇ ਪਿੰਡ ਚੁਪਕੀ ਨੇੜੇ ਅੱਜ ਤੜਕੇ ਸੜਕ ’ਤੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਸੜਕ ਸੁਰੱਖਿਆ ਬਲ ਦੀ ਟੀਮ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ। ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲੀਸ ਦੇ ਏਐੱਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਮੁਨੀਸ਼ ਕੁਮਾਰ (29) ਦੇ ਪਿਤਾ ਓਮ ਪ੍ਰਕਾਸ਼ ਵਾਸੀ ਨੇੜੇ ਵਿਸ਼ਵਕਰਮਾ ਮੰਦਰ ਪਾਤੜਾਂ ਵੱਲੋਂ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ, ਉਸ ਦਾ ਲੜਕਾ ਜੋ ਕਿ ਮੁਹਾਲੀ ਵਿੱਚ ਕੰਮ ਕਰਦਾ ਸੀ, 8-9 ਅਗਸਤ ਦੀ ਦਰਮਿਆਨੀ ਰਾਤ ਨੂੰ ਡਿਊਟੀ ਤੋਂ ਬਾਅਦ ਮੋਟਰਸਾਈਕਲ ’ਤੇ ਆਪਣੇ ਘਰ ਵਾਪਸ ਆ ਰਿਹਾ ਸੀ। ਤੜਕੇ ਸਵੇਰੇ ਲਗਭਗ 5 ਵਜੇ ਪਿੰਡ ਚੁਪਕੀ ਨੇੜੇ ਬਿਨਾਂ ਰਿਫਲੈਕਟਰ ਦੇ ਸੜਕ ’ਤੇ ਖੜ੍ਹੇ ਇੱਕ ਟਰੱਕ ਨਾਲ ਉਸ ਦਾ ਮੋਟਰਸਾਈਕਲ ਟਕਰਾਅ ਗਿਆ। ਬੁਰੀ ਤਰ੍ਹਾਂ ਜ਼ਖਮੀ ਹੋਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ।

ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੇ ਟਰੱਕ ਨੂੰ ਕਬਜ਼ੇ ’ਚ ਲੈ ਕੇ ਉਸ ਦੇ ਅਣਪਛਾਤੇ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪਰਿਵਾਰ ਅਨੁਸਾਰ ਨੌਜਵਾਨ ਦਾ ਹਾਲੇ ਵਿਆਹ ਨਹੀਂ ਸੀ ਹੋਇਆ। ਪੁਲੀਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ।

Advertisement

Advertisement
Show comments