ਜੌੜੇਮਾਜਰਾ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਦੌਰਾ : The Tribune India

ਜੌੜੇਮਾਜਰਾ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਦੌਰਾ

ਜੌੜੇਮਾਜਰਾ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਦੌਰਾ

ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਆਮ ਆਦਮੀ ਕਲੀਨਿਕ ਦੇ ਦੌਰੇ ਮੌਕੇ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ।

ਸਰਬਜੀਤ ਸਿੰਘ ਭੰਗੂ

ਪਟਿਆਲਾ, 17 ਅਗਸਤ

ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪਟਿਆਲਾ ਜ਼ਿਲ੍ਹੇ ਵਿੱਚ ਪੰਜ ‘ਆਮ ਆਦਮੀ ਕਲੀਨਿਕ’ ਭਾਸ਼ਾ ਵਿਭਾਗ ਕੰਪਲੈਕਸ ਅਤੇ ਪਿੰਡ ਝਿੱਲ ਸਮੇਤ ਨਾਭਾ ਦੇ ਦੁੱਲਦੀ ਗੇਟ, ਪਾਤੜਾਂ ਦੇ ਪਿੰਡ ਰੇਤਗੜ੍ਹ ਅਤੇ ਘੱਗਾ ’ਚ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ’ਚ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਅਜਿਹੇ ਕੁਝ ਕਲੀਨਿਕਾਂ ਦਾ ਅਚਨਚੇਤ ਦੌਰਾ ਕੀਤਾ।

ਇਸ ਦੌਰਾਨ ਪਟਿਆਲਾ ਸ਼ਹਿਰ ਦੇ ਭਾਸ਼ਾ ਵਿਭਾਗ ਕੰਪਲੈਕਸ ਵਿਚਲੇ ਕਲੀਨਿਕ ’ਤੇ ਪੁੱਜੇ ਸਿਹਤ ਮੰਤਰੀ ਨੇ ਮੌਕੇ ’ਤੇ ਮੌਜੂਦ ਕਈ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨਾਲ ਵਿਧਾਇਕ ਅਜੀਤਪਾਲ ਕੋਹਲੀ ਵੀ ਸਨ। ਇਸ ਮੌਕੇ ਸਿਹਤ ਮੰਤਰੀ ਸ੍ਰੀ ਜੌੜੇਮਾਜਰਾ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸੇਵਾਵਾਂ ਸਰਕਾਰ ਦਾ ਮੁੱਖ ਏਜੰਡਾ ਹਨ ਜਿਸ ਕਰਕੇ ਹੀ ਸਰਕਾਰ ਵੱਲੋਂ ਇਨ੍ਹਾਂ ਦੋਵਾਂ ਵਿਭਾਗਾਂ ਲਈ ਪਹਿਲੀਆਂ ਸਰਕਾਰਾਂ ਨਾਲੋਂ ਕਿਤੇ ਜਿਆਦਾ ਬਜ਼ਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਵੱਡੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਭੀੜ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ’ਤੇ ਯੋਗ ਡਾਕਟਰ ਅਤੇ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾਕਟਰ ਰਾਜੂ ਧੀਰ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਓ.ਪੀ.ਡੀ. ਸੇਵਾਵਾਂ, ਟੀਕਾਕਰਨ ਸੇਵਾਵਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਤੇ ਮੁਫ਼ਤ ਲੈਬ ਟੈਸਟਾਂ ਸਮੇਤ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਉਣ ਦੀ ਵਿਵਸਥਾ ਵੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਕਲੀਨਿਕਾਂ ਵਿੱਚ ਦੋ ਦਿਨਾਂ ’ਚ 600 ਮਰੀਜ਼ਾਂ ਵੱਲੋਂ ਸਿਹਤ ਜਾਂਚ ਕਰਵਾ ਕੇ ਦਵਾਈ ਲਈ ਗਈ ਹੈ। ਕਈ ਲੋੜਵੰਦ ਮਰੀਜ਼ਾਂ ਦੇ ਲੈਬ ਟੈਸਟ ਵੀ ਕੀਤੇ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All