ਪੱਤਰ ਪ੍ਰੇਰਕ
ਪਟਿਆਲਾ, 9 ਫਰਵਰੀ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਅਤੇ ਪਟਿਆਲਾ ਤੋਂ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ, ਸਨੌਰ ਤੋਂ ਹਰਮੀਤ ਪਠਾਣਮਾਜਰਾ, ਰਾਜਪੁਰਾ ਤੋਂ ਨੀਨਾ ਮਿੱਤਲ, ਪਟਿਆਲਾ ਦਿਹਾਤੀ ਤੋਂ ਡਾ. ਬਲਬੀਰ ਸਿੰਘ ਆਦਿ ਅੱਜ ਪਟਿਆਲਾ ਦੇ ਮੰਦਰ ਹਿੰਦੂ ਮੱਠ ਵਿਚ ਪੁੱਜੇ। ਉਨ੍ਹਾਂ ਅੱਜ ਜੂਨਾ ਅਖਾੜਾ ਦੇ ਮੁਖੀ ਬਾਬਾ ਪੰਚਾ ਨੰਦ ਤੋਂ ਆਸ਼ੀਰਵਾਦ ਲਿਆ। ਸ੍ਰੀ ਕਾਲੀ ਮਾਤਾ ਮੰਦਰ ਵਿੱਚ ਬਣੇ ਇਸ ਹਿੰਦੂ ਮੱਠ ਦੀ ਪਟਿਆਲਾ ਸ਼ਹਿਰ ਤੋਂ ਇਲਾਵਾ ਉੱਤਰੀ ਭਾਰਤ ਵਿਚ ਕਾਫ਼ੀ ਮਾਨਤਾ ਹੈ। ਇਸ ਮੌਕੇ ਪ੍ਰਧਾਨ ਵਪਾਰ ਮੰਡਲ ਪੰਜਾਬ ਰਾਜੇਸ਼ ਗੁਪਤਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਪ੍ਰਸਿੱਧ ਸ਼ਕਤੀਪੀਠ ਕਾਲੀ ਮਾਤਾ ਮੰਦਿਰ ਜਗਤ ਗੁਰੂ ਪੰਚਾ ਨੰਦ ਗਿਰੀ ਮਹਾਰਾਜ ਦੇ ਕੋਲ ਆਸ਼ੀਰਵਾਦ ਪ੍ਰਾਪਤ ਕਰਨ ਲਈ ਪਹੁੰਚੇ। ਜਿਨ੍ਹਾਂ ਵਿਚ ਵਿਧਾਨ ਸਭਾ ਪਟਿਆਲਾ ਤੋਂ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ, ਸੀਨੀਅਰ ਆਗੂ ਕੁੰਦਨ ਗੋਗੀਆ ਵਿਧਾਨ ਸਭਾ ਹਲਕਾ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ, ਵਿਧਾਨ ਸਭਾ ਹਲਕਾ ਦਿਹਾਤੀ ਪਟਿਆਲਾ ਤੋਂ ਐੱਮ.ਸੀ. ਸ੍ਰੀਮਤੀ ਸੁਨੀਤਾ ਗੁਪਤਾ ਡਾਕਟਰ ਬਲਬੀਰ ਵੱਲੋਂ ਆਪਣੀ ਹਾਜ਼ਰੀ ਲਵਾਉਣ ਲਈ ਆਏ। ਜਗਤ ਗੁਰੂ ਪੰਚਾ ਨੰਦ ਗਿਰੀ ਨੇ ਸਭ ਨੂੰ ਸਨਮਾਨਿਤ ਕਰਕੇ ਆਪਣਾ ਆਸ਼ੀਰਵਾਦ ਦਿੱਤਾ।