ਪੱਤਰ ਪ੍ਰੇਰਕ
ਦੇਵੀਗੜ੍ਹ, 21 ਜਨਵਰੀ
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਅੱਜ ਭੁਨਰਹੇੜੀ ਵਿੱਚ ਆਪਣੇ ਨਵੇਂ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬਲਦੇਵ ਸਿੰਘ ਦੇਵੀਗੜ੍ਹ, ਇੰਦਰਜੀਤ ਸਿੰਘ ਸੰਧੂ, ਬਲਜਿੰਦਰ ਸਿੰਘ ਢਿੱਲੋਂ, ਰਣਜੋਤ ਸਿੰਘ ਹਢਾਣਾ ਅਤੇ ਬਲਜਿੰਦਰ ਸਿੰਘ ਨੰਦਗੜ੍ਹ ਵੀ ਹਾਜ਼ਰ ਸਨ। ਇਸ ਮੌਕੇ ਪਠਾਣਮਾਜਰਾ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਾਂ ਆਖਿਆ ਕਿ ਸੂਬੇ ’ਚ ਇਕੋ ਇਕ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ, ਜਿਸ ਵੱਲੋਂ ਪੰਜਾਬ ਦੀ ਆਮ ਜਨਤਾ ਦੀ ਰਾਇ ਲੈ ਕੇ ਮੁੱਖ ਮੰਤਰੀ ਦੇ ਚਿਹਰੇ ਦੀ ਚੋਣ ਕੀਤੀ ਹੈ, ਜੋ ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਵੱਲੋਂ ਹਮੇਸ਼ਾਂ ਹੀ ਆਪਣਾ ਕੋਈ ਆਗੂ ਲੋਕਾਂ ’ਤੇ ਥੋਪ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦਾ ਉਹ ਆਗੂ ਹੈ, ਜਿਸ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ ਗਈ ਹੈ ਅਤੇ ਪੰਜਾਬ ਦੇ ਹੱਕਾਂ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਦੀ ਗੱਲ ਕੀਤੀ ਹੈ।