ਮਾਈਨਿੰਗ ਮਾਫ਼ੀਆ ਵਿਰੁੱਧ ‘ਆਪ’ ਦਾ ਵਫ਼ਦ ਡੀਸੀ ਨੂੰ ਮਿਲਿਆ

ਮਾਈਨਿੰਗ ਮਾਫ਼ੀਆ ਵਿਰੁੱਧ ‘ਆਪ’ ਦਾ ਵਫ਼ਦ ਡੀਸੀ ਨੂੰ ਮਿਲਿਆ

‘ਆਪ’ ਦਾ ਵਫ਼ਦ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਮਿਲਦਾ ਹੋਇਆ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 27 ਅਕਤੂਬਰ

ਸਰਕਾਰੀ ਪ੍ਰਾਜੈਕਟ ਲਈ ਨਗਰ ਨਿਗਮ ਦੀ ਜਗ੍ਹਾ ਤੋਂ ਕਰੋੜਾਂ ਰੁਪਏ ਦੀ ਮਿੱਟੀ ਮਾਈਨਿੰਗ ਕਰਨ ਖ਼ਿਲਾਫ਼ ਕਾਰਵਾਈ ਲਈ ਆਪ ਦਾ ਵਫ਼ਦ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮਿਲਿਆ। ਇਸ ਦੌਰਾਨ ਆਗੂਆਂ ਨੇ ਦੱਸਿਆ ਕੇ ਨਿਗਮ ਦੀ ਜਗ੍ਹਾ ਤੋਂ ਦਿਨ ਰਾਤ ਇਕ ਕਰਕੇ ਹਜ਼ਾਰਾਂ ਟਿੱਪਰ ਮਿੱਟੀ ਦੇ ਚੁੱਕ ਲਏ ਗਏ। ਇਨ੍ਹਾਂ ਟਿੱਪਰਾਂ ਦਾ ਕੋਈ ਵੀ ਹਿਸਾਬ ਕਿਤਾਬ ਕਿਸੇ ਕੋਲ ਵੀ ਨਹੀਂ ਹੈ।

ਵਫ਼ਦ ਨੇ ਦੱਸਿਆ ਕਿ ਬੇਸ਼ੱਕ ਨਿਗਮ ਅਧਿਕਾਰੀ ਖ਼ੁਦ ਆਗਿਆ ਦੇਣ ਦੀ ਗੱਲ ਕਰ ਰਹੇ ਹਨ, ਪਰ ਨਗਰ ਨਿਗਮ ਕੋਲ ਵੀ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ ਕਿ ਮਿੱਟੀ ਕਿੰਨੀ ਡੂੰਘੀ ਪੁੱਟੀ ਗਈ ਹੈ, ਕਿੰਨੇ ਟਿੱਪਰ ਮਿੱਟੀ ਕਿਥੇ ਪਾਈ ਗਈ ਅਤੇ ਇੱਥੋਂ ਹੀ ਚੁੱਕ ਕੇ ਮਿੱਟੀ ਕਿਥੇ ਵੇਚੀ ਗਈ। ਇੰਨਾ ਹੀ ਨਹੀਂ ਮਿੱਟੀ ਚੁੱਕਣ ਲਈ ਮਾਈਨਿੰਗ ਵਿਭਾਗ ਤੋਂ ਕੋਈ ਵੀ ਆਗਿਆ ਨਹੀਂ ਲਈ ਗਈ ਅਤੇ ਨਾ ਹੀ ਮਿੱਟੀ ਚੁੱਕਣ ਦਾ ਕੋਈ ਰੋਡਮੈਪ ਬਣਾ ਕਿ ਮਾਈਨਿੰਗ ਵਿਭਾਗ, ਨਗਰ ਨਿਗਮ, ਸਿੰਚਾਈ ਵਿਭਾਗ ਅਤੇ ਹੋਰਨਾਂ ਵਿਭਾਗਾਂ ਨੂੰ ਦਿੱਤਾ ਗਿਆ। ਵਫ਼ਦ ਨੇ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਰਕੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ, ਠੇਕੇਦਾਰ ਅਤੇ ਨਿਗਮ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਕੁੰਦਨ ਗੋਗੀਆ ਸੀਨੀਅਰ ਆਗੂ, ਸਿਮਰਨਪ੍ਰੀਤ ਸਿੰਘ ‌ਜ਼ਿਲ੍ਹਾ ਮੀਤ ਪ੍ਰਧਾਨ ,ਰਜਿੰਦਰ ਮੋਹਨ, ਰਾਜਵੀਰ ਸਿੰਘ, ਸੁਸ਼ੀਲ ਮਿੱਡਾ (ਬਲਾਕ ਪ੍ਰਧਾਨ) ਜਗਤਾਰ ਸਿੰਘ ਜੱਗੀ,ਕਨ੍ਹਈਆ ਲਾਲ ਮੁਲਤਾਨੀ, ਅਜੇ ਨਾਇਕ ਆਗੂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਸ਼ਹਿਰ

View All