ਖੇਤਰੀ ਪ੍ਰਤੀਨਿਧ
ਪਟਿਆਲਾ, 12 ਮਈ
ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੀ ਗਈ ਮਦਦ ਲਈ ਪਟਿਆਲਾ ਦੇ ਵਰਕਰਾਂ ਅਤੇ ਆਗੂਆਂ ਦੇ ਧੰਨਵਾਦ ਲਈ ਅੱਜ ਆਪਣੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਚ ਧੰਨਵਾਦੀ ਸਮਾਰੋਹ ਕਰਵਾਇਆ।
ਉਨ੍ਹਾਂ ਕਿਹਾ ਕਿ ‘ਆਪ’ ਕੋਲ਼ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ। ਇਹ ਸਰਕਾਰ ਸਿਰਫ਼ ਐਲਾਨ ਕਰਕੇ ਹੀ ਵਾਹ ਵਾਹ ਖੱਟਣਾ ਚਾਹੁੰਦੀ ਹੈ। ਇਸੇ ਦੇ ਨਾਲ਼ ਹੀ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਲਈ ਹੁਣੇ ਤੋਂ ਕਮਰਕੱਸੇ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਮੇਅਰ ਸੰਜੀਵ ਬਿੱਟੂ, ਪੀਐਲਸੀ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਕੇ.ਕੇ ਮਲਹੋਤਰਾ, ਸਾਬਕਾ ਚੇਅਰਮੈਨ ਕੇ.ਕੇ ਸ਼ਰਮਾ, ਅਨਿਲ ਮੰਗਲਾ, ਹਰਦੇਵ ਬਾਲੀ, ਨਰਿੰਦਰ ਸਹਿਗਲ, ਅਤੁਲ ਜੋਸ਼ੀ ਅਤੇ ਵਿਜੇ ਕੂਕਾ ਆਦਿ ਹਾਜ਼ਰ ਸਨ।