ਰਾਜੀਵ ਗਾਂਧੀ ਦਾ ਜਨਮ ਦਿਨ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ’ਚ ਇੱਥੇ ਕੌਂਸਲਰ ਟਿੰਕਾ ਗਾਜੇਵਾਸ ਦੇ ਦਫਤਰ ’ਚ ਰਾਜੀਵ ਗਾਂਧੀ ਦੀ ਮੂਰਤੀ ’ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ ਗਿਆ। ਇਸ ਮੌਕੇ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਨੇ ‘ਆਪ’ ਸਰਕਾਰ ਨੇ ਚੋਣਾਂ ਸਮੇਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ, ਬੁਢਾਪਾ ਪੈਨਸ਼ਨ ਵਿੱਚ ਵਾਧਾ ਅਤੇ ਹੋਰ ਸੂਵਿਧਾਵਾਂ ਦੇਣ ਦਾ ਵਾਅਦਾ ਕੀਤਾ ਸੀ, ਉਹ ਪੂਰਾ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਬਲਾਕ ਪ੍ਰਧਾਨ ਪੂਜਾ ਗਰਗ ਦੀ ਅਗਵਾਈ ਹੇਠ ਔਰਤਾਂ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ।