ਸਰਬਜੀਤ ਸਿੰਘ ਭੰਗੂ
ਪਟਿਆਲਾ, 27 ਸਤੰਬਰ
ਪਟਿਆਲਾ ਵਿੱਚ ਨਵੇਂ ਬੱਸ ਅੱਡੇ ਤੋਂ ਬਾਅਦ ਹੁਣ ਹਸਪਤਾਲ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। 2 ਅਕਤੂਬ ਗਾਂਧੀ ਜੈਅੰਤੀ ਮੌਕੇ ਹੋਣ ਵਾਲੀ ਰੈਲੀ ਅਤੇ ਸਿਹਤ ਸੇਵਾਵਾਂ ਦੇ ਰਸਮੀ ਉਦਘਾਟਨ ਬਾਰੇ ਜਾਣਕਾਰੀ ਦਿੰਦਿਆ ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜ਼ਿਲ੍ਹਾ ਹਸਪਤਾਲਾਂ ਨੂੰ ਨਵਾਂ ਰੂਪ ਦੇ ਕੇ ਬਿਹਤਰ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਦਾ ਰਸਮੀ ਉਦਘਾਟਨ ਪਟਿਆਲਾ ਦੇ ਮਾਤਾ ਕੁੱਸ਼ਲਿਆਂ ਸਰਕਾਰੀ ਹਸਪਤਾਲ ਤੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਮਿਲ ਕੇ ਕਰਨਗੇ। ਰਾਜ ਸਰਕਾਰ ਦੀ ਤਰਜੀਹ ਲੋਕਾਂ ਨੂੰ ਘਰ ਦੇ ਨਜ਼ਦੀਕ ਹੀ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣਾ ਹੈ। ਇਸੇ ਦਿਨ ਆਪ ਵੱਲੋਂ ਪਟਿਆਲਾ ’ਚ ਰੈਲੀ ਵੀ ਕੀਤੀ ਜਾਵਗੀ।