ਪੱਤਰ ਪ੍ਰੇਰਕ
ਪਾਤੜਾਂ, 6 ਦਸੰਬਰ
ਹਲਕਾ ਸ਼ੁਤਰਾਣਾ ਵਿੱਚ ‘ਆਪ’ ਦੇ ਪਛੜੀਆਂ ਸ਼੍ੇਣੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਰਾਸ ਸਾਬਕਾ ਹਲਕਾ ਮੁਖੀ ਤੇ ਪਾਤੜਾਂ ਦੇ ਵਾਰਡਾਂ ਦੇ ਅਹੁਦੇਦਾਰਾਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਹਾਈ ਕਮਾਨ ਨੂੰ ਆਪਣਾ ਅਸਤੀਫ਼ਾ ਦੇਣ ਮਗਰੋਂ ਕਿਹਾ ਕਿ ਸਾਲ 2017 ਦੀਆਂ ਚੋਣਾਂ ਤੋਂ ਬਾਅਦ ਮਜੀਠੀਆ ਤੋਂ ਮੁਆਫ਼ੀ ਮੰਗ ਕੇ ਪਾਰਟੀ ਵਰਕਰਾਂ ਨੂੰ ਨਿਰਾਸ਼ ਕਰਨ ਦੇ ਨਾਲ ਨਾਲ ਸਿੱਖ ਚਿਹਰੇ ਵਾਲੇ ਆਗੂਆਂ ਨੂੰ ਜ਼ਲੀਲ ਕਰ ਕੇ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾਏ ਜਾਣ ਕਾਰਨ ਪਾਰਟੀ ਕਮਜ਼ੋਰ ਹੋਈ ਹੈ। ਉਨ੍ਹਾਂ ਦੱਸਿਆ ਕਿ ਅਸਤੀਫੇ ਦੇਣ ਵਾਲਿਆਂ ਵਿੱਚ ਹਲਕਾ ਕਮੇਟੀ ਕੋਆਰਡੀਨੇਟਰ ਮਹਿਲਾ ਵਿੰਗ ਸੁਖਵਿੰਦਰ ਕੌਰ ਪਾਤੜਾਂ, ਹਲਕਾ ਕਮੇਟੀ ਕੁਆਰਡੀਨੇਟਰ ਐੱਸਸੀ ਵਿੰਗ ਚਰਨਜੀਤ ਸਿੰਘ ਤੰਬੂਵਾਲਾ, ਅਮਰੀਕ ਸਿੰਘ, ਗੁਰਦਰਸ਼ਨ ਸਿੰਘ, ਅਜਾਇਬ ਸਿੰਘ, ਦਲਬੀਰ ਸਿੰਘ, ਜਾਨਪਾਲ ਸਿੰਘ, ਆਤਮਾ ਸਿੰਘ, ਡਾ. ਰਾਜ ਕੁਮਾਰ, ਜਗਤਾਰ ਸਿੰਘ, ਲਖਵਿੰਦਰ ਸਿੰਘ, ਬੋਰੀਆ ਸਿੰਘ, ਜਰਨੈਲ ਸਿੰਘ, ਸੋਨੀ ਸਿੰਘ, ਬਿੰਦਰ ਸਿੰਘ, ਮਨਦੀਪ ਸਿੰਘ, ਅਮਰਜੀਤ ਕੌਰ, ਮਨਜੀਤ ਕੌਰ, ਬਲਵੰਤ ਕੌਰ, ਮੀਰੋ ਦੇਵੀ, ਬਿਕਰਮਜੀਤ ਸਿੰਘ, ਪਵਨ ਕੁਮਾਰ, ਦਰਸ਼ਨ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਨਾਮ ਸਿੰਘ ਆਦਿ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਹਨ ਤੇ ਹੋਰ ਬਹੁਤ ਸਾਰੇ ਆਗੂ ਅਸਤੀਫ਼ੇ ਦੇਣ ਲਈ ਤਿਆਰ ਬੈਠੇ ਹਨ। ‘ਆਪ’ ਦੇ ਬਾਜ਼ੀਗਰ ਵਿੰਗ ਦੇ ਸੂਬਾ ਪ੍ਰਧਾਨ ਨਰਾਇਣ ਸਿੰਘ ਨਰਸੋਤ ਨੇ ਕਿਹਾ ਹੈ ਕਿ ਪਾਰਟੀ ਸੁਪਰੀਮੋ ਦਿਨ ਰਾਤ ਕੰਮ ਕਰ ਕੇ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਨੇ ਮਜੀਠੀਆ ਤੋਂ ਮੁਆਫ਼ੀ ਮੰਗ ਕੇ ਕੁਝ ਗਲਤ ਨਹੀਂ ਸੀ ਕੀਤਾ।