ਪੱਤਰ ਪ੍ਰੇਰਕ
ਪਟਿਆਲਾ, 5 ਅਗਸਤ
‘ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਕਥਿਤ ਘੁਟਾਲਾ ਕਰਨ ਅਤੇ ਕੈਪਟਨ ਅਮਰਿੰਦਰ ਸਿੰਘ ਦੇ ‘ਖ਼ਾਸਮ-ਖ਼ਾਸ’ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੰਤਰੀ ਮੰਡਲ ਵਿੱਚੋਂ ਬਰਖ਼ਾਸਤਗੀ ਦੀ ਮੰਗ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 6 ਅਗਸਤ ਨੂੰ ਨਾਭਾ ਗੇਟ ਪਟਿਆਲਾ ਵਿੱਚ ਸਵੇਰੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।’ ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਮੇਘ ਚੰਦ ਸ਼ੇਰਮਾਜਰਾ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇਜਿੰਦਰ ਮਹਿਤਾ ਨੇ ਦਿੱਤੀ। ਜ਼ਿਲ੍ਹਾ ਪ੍ਰਧਾਨਾਂ ਨੇ ਅੱਗੇ ਦੱਸਿਆ ਕਿ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਵੱਲੋਂ ਕੀਤੀ ਜਾਵੇਗੀ।