‘ਆਪ’ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਜਿੱਤੇਗੀ: ਹਡਾਣਾ
ਹਲਕਾ ਇੰਚਾਰਜ ਸਨੌਰ ਅਤੇ ਚੇਅਰਮੈਨ ਪੀ ਆਰ ਟੀ ਸੀ ਰਣਜੋਧ ਸਿੰਘ ਹਡਾਣਾ ਨੇ ਪਿੰਡ ਰੌਹੜ ਜਾਗੀਰ ਵਿੱਚ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਪ੍ਰੀਤ ਸਿੰਘ ਗੋਪੀ ਅਤੇ ਬਲਾਕ ਸਮਿਤੀ ਮੈਂਬਰ ਜਸਵਿੰਦਰ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ...
Advertisement
ਹਲਕਾ ਇੰਚਾਰਜ ਸਨੌਰ ਅਤੇ ਚੇਅਰਮੈਨ ਪੀ ਆਰ ਟੀ ਸੀ ਰਣਜੋਧ ਸਿੰਘ ਹਡਾਣਾ ਨੇ ਪਿੰਡ ਰੌਹੜ ਜਾਗੀਰ ਵਿੱਚ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਪ੍ਰੀਤ ਸਿੰਘ ਗੋਪੀ ਅਤੇ ਬਲਾਕ ਸਮਿਤੀ ਮੈਂਬਰ ਜਸਵਿੰਦਰ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੈਂਬਰ ਹਲਕੇ ਵਿੱਚ ਕੀਤੇ ਵਿਕਾਸ ਦੇ ਕੰਮਾਂ ਦੇ ਨਾ ਉੱਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਲਕਾ ਸਨੌਰ ਲਈ ਸਰਕਾਰ ਤੋਂ ਕਰੋੜਾਂ ਰੁਪਏ ਲਿਆ ਕੇ ਵਿਕਾਸ ਕਾਰਜਾਂ ’ਤੇ ਲਾਏ ਹਨ ਜਿਸ ਤਹਿਤ 16 ਕਰੋੜ ਰੁਪਏ ਨਾਲ ਟਾਂਗਰੀ ਨਦੀ ਦੀ ਖੁਦਾਈ ਕਰਵਾਈ ਜਾ ਰਹੀ ਹੈ ਅਤੇ ਇਸ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਈ ਸਾਲਾਂ ਤੋਂ ਮੀਰਾਂਪੁਰ ਤੋਂ ਪਹੇਵਾ ਬਾਰਡਰ ਵਾਇਆ ਦੇਵੀਗੜ੍ਹ ਤੱਕ ਟੁੱਟੀ ਸੜਕ ਦਾ ਕਰੋੜਾਂ ਰੁਪਏ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਇਸੇ ਤਰ੍ਹਾਂ ਦੇਵੀਗੜ੍ਹ ਤੋਂ ਨਨਿਓਲਾ ਬਾਰਡਰ ਤੱਕ ਟੁੱਟੀ ਸੜਕ ਨੂੰ ਵੀ ਬਣਵਾਇਆ ਜਾ ਰਿਹਾ ਹੈ। ਇਸ ਮੌਕੇ ਬਲਦੇਵ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਦੁੱਧਨਸਾਧਾਂ, ਰਾਜਾ ਧੰਜੂ ਸਰੁਸਤੀਗੜ੍ਹ, ਲਾਲੀ ਰਹਿਲ ਪੀ.ਏ., ਮਨਿੰਦਰ ਫਰਾਂਸਵਾਲਾ, ਅਮਰਜੀਤ ਸਿੰਘ ਰੌਹੜ ਜਾਗੀਰ, ਰਜਿੰਦਰ ਸ਼ਰਮਾ, ਜਗਤਾਰ ਸਿੰਘ ਜੁਲਕਾਂ, ਪਰਮਜੀਤ ਸ਼ਰਮਾ ਬਹਿਰੂ ਅਤੇ ਗੁਰਨਾਮ ਰੌਹੜ ਜਗੀਰ ਹਾਜ਼ਰ ਸਨ।
Advertisement
Advertisement
