‘ਆਪ’ ਵਰਕਰਾਂ ਨੇ ਜ਼ਿਮਨੀ ਚੋਣ ’ਚ ਜਿੱਤ ਦੇ ਜਸ਼ਨ ਮਨਾਏ
ਆਮ ਆਦਮੀ ਪਾਰਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਰੋਡ ਸਥਿਤ ਦਫ਼ਤਰ ਵਿੱਚ ਤਰਨ ਤਾਰਨ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ। ਇਸ ਸਮਾਗਮ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਧਮੋਲੀ, ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਨੇ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਤਰਨਤਾਰਨ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਲੀਡ ਨਾਲ ਜਿਤਾ ਕੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਪੰਜਾਬ ਸਰਕਾਰ ਲੋਕ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਲੋਕਾਂ ਦੇ ਦਿਲਾਂ ਵਿੱਚ ਮਜ਼ਬੂਤ ਥਾਂ ਬਣਾਈ ਬੈਠੀ ਹੈ। ਸਮਾਗਮ ਦੌਰਾਨ ਸੀਨੀਅਰ ਆਗੂ ਅਵਤਾਰ ਸਿੰਘ ਹਰਪਾਲਪੁਰ, ਟਿੰਕੂ ਬਾਂਸਲ ਹਲਕਾ ਕੋਆਰਡੀਨੇਟਰ ਟਰੇਡ ਵਿੰਗ, ਮਨੀਸ਼ ਸ਼ਰਮਾ ਹਲਕਾ ਕੋਆਰਡੀਨੇਟਰ ਮੀਡੀਆ ਵਿੰਗ, ਮਨੀਸ਼ ਸੂਦ, ਸੁਖਜਿੰਦਰ ਸੁੱਖੀ ਦਲਿਤ ਨੇਤਾ, ਰਣਜੀਤ ਸਿੰਘ ਢਕਾਨਸੂ, ਅਮਰਜੀਤ ਸਿੰਘ ਦਸ਼ਮੇਸ਼ ਨਗਰ, ਕੀਰਤ ਸਿੰਘ ਸੇਹਰਾ, ਗੁਰਮੀਤ ਸਿੰਘ, ਮੋਜੀ ਕੇਬਲ, ਕਰਮਜੀਤ ਸਿੰਘ, ਮੰਗਤ ਸਿੰਗਲਾ ਮੰਗਾ, ਸੰਤੋਖ ਸਿੰਘ ਸੁੱਖਾ ਅਤੇ ਅਮਰੀਕ ਸਿੰਘ ਵੀ ਹਾਜ਼ਰ ਸਨ।
