ਘਨੌਰ (ਪੱਤਰ ਪ੍ਰੇਰਕ): ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਤੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਟਿਆਲਾ ਵਿੱਚ ਕੱਢੇ ਗਏ ਸ਼ਾਂਤੀ ਮਾਰਚ ਦੌਰਾਨ ਹਲਕਾ ਘਨੌਰ ਤੋਂ ਆਪ ਦੇ ਉਮੀਦਵਾਰ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਦੀ ਅਗਵਾਈ ਵਿੱਚ ਵਰਕਰਾਂ ਦਾ ਵੱਡਾ ਕਾਫਲਾ ਵੀ ਸ਼ਾਮਲ ਹੋਇਆ। ਗੁਰਲਾਲ ਘਨੌਰ ਨੇ ਕਿਹਾ ਕਿ ਹਲਕਾ ਘਨੌਰ ਤੋਂ ਪਾਰਟੀ ਵਰਕਰਾਂ ਦੇ ਕਾਫਲੇ ਨੇ ਸਾਬਿਤ ਕਰ ਦਿੱਤਾ ਹੈ ਕਿ ਚੋਣਾਂ ਵਿੱਚ ਲੋਕ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ।