ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ: ਮੋਹਿਤ ਮਹਿੰਦਰਾ

ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ: ਮੋਹਿਤ ਮਹਿੰਦਰਾ

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਯੂਥ ਆਗੂ ਮੋਹਿਤ ਮਹਿੰਦਰਾ। -ਫੋਟੋ: ਭੰਗੂ

ਪਟਿਆਲਾ: ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਭਰ ਵਿੱਚ ਵਿਕਾਸ ਕਾਰਜ ਜ਼ੋਰਾਂ ’ਤੇ ਚਲਾਏ ਜਾ ਰਹੇ ਹਨ, ਉਥੇ ਹੀ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪਟਿਆਲਾ (ਦਿਹਾਤੀ) ਵਿਚ ਵੀ ਵਿਕਾਸ ਕਾਰਜ ਜ਼ੋਰਾਂ ’ਤੇ ਹਨ। ਇਨ੍ਹਾਂ ਕਾਰਜਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਮਹਿੰਦਰਾ ਦੇ ਲੜਕੇ ਅਤੇ ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਮੋਹਿਤ ਮਹਿੰਦਰਾ ਨੇ ਹਲਕੇ ਦੇ ਵਾਰਡ ਨੰਬਰ 10 ਵਿਚਲੇ ਜਗਦੀਸ਼ ਐਨਕਲੇਵ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।  ਇਸ ਮੌਕੇ ਇਲਾਕਾ ਵਾਸੀਆਂ ਨੇ ਜਗਦੀਸ਼ ਐਨਕਲੇਵ ਵਿੱਚ ਪਾਰਕ, ਐੱਲਈਡੀ ਲਾਈਟਸ, ਸੀਵਰੇਜ ਸਿਸਟਮ ਅਤੇ ਟਿਊਬਵੈੱਲ ਲਈ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਮੋਹਿਤ ਮਹਿੰਦਰਾ ਦਾ ਧੰਨਵਾਦ ਕੀਤਾ।  ਇਸ ਮੌਕੇ ਇੰਪਰੂਵਮੈਟ ਟਰੱਸਟ ਪਟਿਆਲਾ ਦੇ ਚੇਅਰਮੈਨ ਸੰਤ ਬਾਂਗਾ, ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਅਮਰਦੀਪ ਸਿੱਧੂ, ਐਡਵੋਕੇਟ ਜਗਜੀਤ ਸਿੰਘ ਕਵਾਤੜਾ, ਐਡਵੋਕੇਟ ਅਮਰਪ੍ਰੀਤ ਕਥੂਰੀਆ, ਸੁਮਨ ਵਰਮਾ  ਅਤੇ ਵਿੱਕੀ ਮੱਟੂ ਆਦਿ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All