ਕਤਲ ਕੇਸ ’ਚ ਤਿੰਨ ਸਾਲ ਤੋਂ ਭਗੌੜਾ ਮੁਲਜ਼ਮ ਕਾਬੂ; ਪੁਲੀਸ ਰਿਮਾਂਡ ’ਤੇ ਭੇਜਿਆ
ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਤਿੰਨ ਸਾਲ ਤੋਂ ਭਗੌੜੇ ਮੁਲਜ਼ਮ ਨੂੰ ਸਦਰ ਪੁਲੀਸ ਨੇ ਕਾਬੂ ਕੀਤਾ ਹੈ ਜਿਸ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਕੋਟਲੀ ਵਜੋਂ ਹੋਈ ਹੈ। ਮਵੀਕਲਾਂ ਪੁਲੀਸ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਜਾਇਦਾਦ ਦੇ ਝਗੜੇ...
Advertisement
ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਤਿੰਨ ਸਾਲ ਤੋਂ ਭਗੌੜੇ ਮੁਲਜ਼ਮ ਨੂੰ ਸਦਰ ਪੁਲੀਸ ਨੇ ਕਾਬੂ ਕੀਤਾ ਹੈ ਜਿਸ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਕੋਟਲੀ ਵਜੋਂ ਹੋਈ ਹੈ। ਮਵੀਕਲਾਂ ਪੁਲੀਸ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਜਾਇਦਾਦ ਦੇ ਝਗੜੇ ਵਿੱਚ ਆਪਣੇ ਚਾਚਾ ’ਤੇ ਹਮਲਾ ਕਰਨ ਦੇ ਦੋਸ਼ ਵਿੱਚ ਹਰਜਿੰਦਰ ਸਿੰਘ ਅਤੇ ਉਸ ਦੀ ਪਤਨੀ ’ਤੇ 2022 ਵਿੱਚ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਸੀ। ਹਰਜਿੰਦਰ ਸਿੰਘ ਫਰਾਰ ਹੋ ਗਿਆ ਸੀ। ਗੁਪਤ ਸੂਚਨਾ ’ਤੇ ਪਿੰਡ ਵੱਲ ਪੈਦਲ ਜਾ ਰਹੇ ਹਰਜਿੰਦਰ ਸਿੰਘ ਨੂੰ ਪੁਲੀਸ ਨੇ ਕਾਬੂ ਕਰ ਲਿਆ। ਮੁਲਜ਼ਮ ਨੂੰ ਅਦਾਲਤ ਨੇ ਤਿੰਨ ਦਿਨਾਂ ਰਿਮਾਂਡ ’ਤੇ ਭੇਜ ਦਿੱਤਾ ਹੈ।
Advertisement
Advertisement
