ਪੱਤਰ ਪ੍ਰੇਰਕ
ਸਮਾਣਾ, 12 ਮਈ
ਸੀਆਈਏ ਪੁਲੀਸ ਨੇ ਇੱਕ ਵਿਅਕਤੀ ਨੂੰ 30 ਕਿਲੋ ਭੁੱਕੀ ਸਣੇ ਕਾਬੂ ਕਰ ਕੇ ਉਸ ਦੇ ਖਿਲਾਫ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਨਿਰਮਲ ਸਿੰਘ ਨਿਵਾਸੀ ਪਿੰਡ ਨਿਆਲ ਵਜੋਂ ਹੋਈ। ਸੀਆਈਏ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਣੇ ਪਿੰਡ ਦੇਧਨਾ ਸੂਏ ਦੀ ਪਟੜੀ ’ਤੇ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਹੱਥ ਵਿੱਚ ਪਲਾਸਟਿਕ ਦਾ ਥੈਲਾ ਫੜੇ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਥੈਲੇ ਵਿੱਚੋਂ 30 ਕਿਲੋ ਭੁੱਕੀ ਬਰਾਮਦ ਹੋਣ ’ਤੇ ਉਸ ਨੂੰ ਕਾਬੂ ਕਰ ਲਿਆ। ਅਧਿਕਾਰੀ ਅਨੁਸਾਰ ਹਿਰਾਸਤ ਵਿੱਚ ਲਏ ਗਏ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਹੋਰ ਪੁਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।