ਪੱਤਰ ਪ੍ਰੇਰਕ
ਰਾਜਪੁਰਾ, 24 ਫਰਵਰੀ
ਸਿਟੀ ਪੁਲੀਸ ਨੇ ਇੱਕ ਵਿਅਕਤੀ ਨੂੰ ਹਰਿਆਣਾ ਮਾਰਕਾ ਸ਼ਰਾਬ ਦੀਆਂ 36 ਬੋਤਲਾਂ ਸਮੇਤ ਕਾਬੂ ਕੀਤਾ ਹੈ।
ਸਿਟੀ ਦੀ ਪੁਲੀਸ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਪੁਲੀਸ ਪਾਰਟੀ ਸਣੇ ਪਿੰਡ ਧਮੌਲੀ ਦੇ ਰੇਲਵੇ ਫਾਟਕ ਨੇੜੇ ਨਾਕਾ ਲਾਇਆ ਹੋਇਆ ਸੀ, ਇਸੇ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰ ਸੁਨੀਲ ਕੁਮਾਰ ਵਾਸੀ ਰਾਜਪੁਰਾ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 36 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਹੋਈਆਂ। ਇਸ ’ਤੇ ਪੁਲੀਸ ਨੇ ਕਾਰਵਾਈ ਕਰਦਿਆਂ ਸੁਨੀਲ ਕੁਮਾਰ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।