ਪਾਤੜਾਂ: ਉਪ ਪੁਲੀਸ ਕਪਤਾਨ ਪਾਤੜਾਂ ਗੁਰਦੀਪ ਸਿੰਘ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਠਰੂਆ ਚੌਕੀ ਵਿੱਚ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਸ਼ੁਤਰਾਣਾ ਨੇ ਦੱਸਿਆ ਕਿ ਪੁਲੀਸ ਚੌਕੀ ਠਰੂਆ ਦੇ ਇੰਚਾਰਜ ਥਾਣੇਦਾਰ ਚੰਨਾ ਸਿੰਘ ਵੱਲੋਂ ਸਮੇਤ ਪੁਲੀਸ ਪਾਰਟੀ ਪਿੰਡ ਅਰਨੋ ਦੇ ਤਿਕੋਨੇ ਰਸਤੇ ਉੱਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਉਨ੍ਹਾਂ ਇੱਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 9200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਵਿਅਕਤੀ ਦੀ ਪਛਾਣ ਪੰਕਜ ਕੁਮਾਰ ਵਾਸੀ ਸੁਲਤਾਨਪੁਰੀ ਨਾਰਥ ਵੈਸਟ ਦਿੱਲੀ ਵਜੋਂ ਹੋਈ ਹੈ ਜਿਸ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। -ਪੱਤਰ ਪ੍ਰੇਰਕ