ਨਸ਼ੀਲੀਆਂ ਗੋਲੀਆਂ ਸਣੇ ਮੁਲਜ਼ਮ ਕਾਬੂ
ਪੱਤਰ ਪ੍ਰੇਰਕਸਮਾਣਾ, 25 ਜੂਨਸੀਆਈਏ ਸਟਾਫ਼ ਪੁਲੀਸ ਨੇ ਇੱਕ ਵਿਅਕਤੀ ਨੂੰ 1010 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਕੇ ਉਸ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਪਸਿਆਣਾ ਚੌਕੀ ’ਚ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਕੁਲਵਿੰਦਰ ਸਿੰਘ ਵਾਸੀ ਪਿੰਡ ਕਰਹਾਲੀ...
Advertisement
ਪੱਤਰ ਪ੍ਰੇਰਕਸਮਾਣਾ, 25 ਜੂਨਸੀਆਈਏ ਸਟਾਫ਼ ਪੁਲੀਸ ਨੇ ਇੱਕ ਵਿਅਕਤੀ ਨੂੰ 1010 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਕੇ ਉਸ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਪਸਿਆਣਾ ਚੌਕੀ ’ਚ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਕੁਲਵਿੰਦਰ ਸਿੰਘ ਵਾਸੀ ਪਿੰਡ ਕਰਹਾਲੀ ਵਜੋਂ ਹੋਈ ਹੈ। ਸੀਆਈਏ ਸਟਾਫ਼ ਮੁਖੀ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਕੁਲਦੀਪ ਸਿੰਘ ਪੁਲੀਸ ਪਾਰਟੀ ਸਣੇ ਟੀ-ਪੁਆਇੰਟ ਖੇੜਕੀ ਮੌਜੂਦ ਸੀ ਕਿ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਰੋਕ ਕੇ ਚੈੱਕ ਕਰਨ ’ਤੇ ਉਸ ਕੋਲੋਂ 1010 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।
Advertisement
Advertisement
×