ਮੁਲਜ਼ਮ ਦਸ ਗ੍ਰਾਮ ਹੈਰੋਇਨ ਸਣੇ ਕਾਬੂ
ਪੱਤਰ ਪ੍ਰੇਰਕ ਸਮਾਣਾ 18 ਜੂਨ ਸਦਰ ਪੁਲੀਸ ਨੇ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਕੇ ਉਸ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸੋਨੀ ਸਿੰਘ ਨਿਵਾਸੀ ਪਿੰਡ ਬਿਜਲਪੁਰ ਵਜੋਂ ਹੋਈ।...
Advertisement
ਪੱਤਰ ਪ੍ਰੇਰਕ
ਸਮਾਣਾ 18 ਜੂਨ
Advertisement
ਸਦਰ ਪੁਲੀਸ ਨੇ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਕੇ ਉਸ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸੋਨੀ ਸਿੰਘ ਨਿਵਾਸੀ ਪਿੰਡ ਬਿਜਲਪੁਰ ਵਜੋਂ ਹੋਈ। ਏਐੱਸਆਈ ਲਾਭ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਸਣੇ ਪਿੰਡ ਚੁਪਕੀ-ਬਿਜਲਪੁਰ ਰਸਤੇ ’ਤੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਚੈੱਕ ਕਰਨ ’ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਪੁੱਛਗਿਛ ਲਈ ਰਿਮਾਂਡ ’ਤੇ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ।
Advertisement
×