ਏ ਡੀ ਸੀ ਵੱਲੋਂ ਸੜਕ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਆਰ ਟੀ ਓ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸੜਕ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ...
Advertisement
ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਆਰ ਟੀ ਓ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸੜਕ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਏ ਡੀ ਸੀ ਨੇ ਨਿਰਦੇਸ਼ ਜਾਰੀ ਕੀਤੇ ਕਿ ਲਾਵਾਰਿਸ ਪਸ਼ੂ ਕਿਸੇ ਵੀ ਹਾਲਤ ਵਿੱਚ ਸੜਕਾਂ ’ਤੇ ਨਾ ਦਿਖਣ। ਇਸ ਸਬੰਧੀ ਨਗਰ ਨਿਗਮ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ। ਸੜਕਾਂ ਦੇ ਕਿਨਾਰੇ ਮੌਜੂਦ ਖਰਾਬ ਡਿਵਾਈਡਰਾਂ ਨੂੰ ਠੀਕ ਕੀਤਾ ਜਾਵੇ ਅਤੇ ਜਿੱਥੇ ਲੋੜ ਹੋਵੇ, ਉਥੇ ਨਵੇਂ ਡਿਵਾਈਡਰ ਬਣਾਏ ਜਾਣ। ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਪੀ ਡਬਲਯੂ ਡੀ ਨੂੰ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ। ਟ੍ਰੈਫਿਕ ਸਿਸਟਮ ਨੂੰ ਸੁਚਾਰੂ ਬਣਾਉਣ ਲਈ ਆਰ ਟੀ ਓ ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਹੈਵੀ ਵਾਹਨਾਂ ਦੀ ਆਵਾਜਾਈ ਲਈ ਸਮੇਂ ਦੀ ਪਾਬੰਦੀ ਲਾਗੂ ਕੀਤੀ ਜਾਵੇਗੀ।
Advertisement
Advertisement
×

