ਏਡੀਸੀ ਵੱਲੋਂ ਫੂਡ ਸੇਫ਼ਟੀ ਵਿਭਾਗ ਦੇ ਕੰਮ ਦੀ ਸਮੀਖਿਆ
ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਫੂਡ ਸੇਫ਼ਟੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਫੂਡ ਸੇਫ਼ਟੀ ਟੀਮ ਨੂੰ ਸਟ੍ਰੀਟ ਫੂਡ ਵੈਂਡਰਾਂ ਦੀ ਚੈਕਿੰਗ ਅਤੇ ਸੁਰੱਖਿਆ ਦੀ ਜਾਂਚ ਕਰਨ ਦੀ...
Advertisement
ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਫੂਡ ਸੇਫ਼ਟੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਫੂਡ ਸੇਫ਼ਟੀ ਟੀਮ ਨੂੰ ਸਟ੍ਰੀਟ ਫੂਡ ਵੈਂਡਰਾਂ ਦੀ ਚੈਕਿੰਗ ਅਤੇ ਸੁਰੱਖਿਆ ਦੀ ਜਾਂਚ ਕਰਨ ਦੀ ਹਦਾਇਤ ਦਿੱਤੀ ਤਾਂ ਜੋ ਜਨਤਾ ਨੂੰ ਗੰਦੇ ਪਾਣੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਮੀਟਿੰਗ ਦੌਰਾਨ ਮਈ ਤੋਂ ਜੁਲਾਈ ਤੱਕ ਫੂਡ ਸੇਫ਼ਟੀ ਵਿਭਾਗ ਵੱਲੋਂ ਕੀਤੇ ਗਏ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 271 ਫੂਡ ਸੇਫ਼ਟੀ ਲਾਇਸੈਂਸ ਜਾਰੀ ਕੀਤੇ ਗਏ ਅਤੇ 495 ਫੂਡ ਸੇਫ਼ਟੀ ਰਜਿਸਟਰੇਸ਼ਨਾਂ ਹੋਈਆਂ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਾਣ ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
Advertisement
Advertisement